ਬਰਨਾਲਾ : ਬਰਨਾਲਾ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਵੱਲੋਂ ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅਪੂਰਨ ਮਾਹੌਲ ਅਤੇ ਜੰਗ ਦੇ ਹਾਲਾਤ ਦੌਰਾਨ ਸ਼ਹਿਰ ਵਿਚ ਅਹਿਤਿਆਤ ਵਜੋਂ 10 ਮਈ 2025 ਦੀ ਰਾਤ ਨੂੰ 11 ਵਜੇ ਤੋਂ 11 ਮਈ 2025 ਨੂੰ ਸਵੇਰ 6.00 ਵਜੇ ਤੱਕ ਮੁਕੰਮਲ ਤੌਰ ਉੱਤੇ ਬਲੈਕਆਊਟ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਇਸ ਸਮੇਂ ਦੌਰਾਨ ਬਿਜਲੀ ਦੀ ਸਪਲਾਈ ਵੀ ਬੰਦ ਰਹੇਗੀ। ਜਿਸ ਤੋਂ ਬਾਅਦ ਬਿਜਲੀ ਦੀ ਸਪਲਾਈ ਸ਼ੁਰੂ ਹੋਣ ਉੱਤੇ ਵੀ ਕਿਸੇ ਵੀ ਤਰ੍ਹਾਂ ਦੀਆਂ ਘਰਾਂ ਦੀਆਂ ਲਾਈਟਾਂ, ਸੋਲਰ ਲਾਈਟਾਂ ਜਾਂ ਸੀਸੀਟੀਵੀ ਦੀਆਂ ਕੈਮਰਿਆਂ ਦੀਆਂ ਲਾਈਟਾਂ ਆਦਿ ਬੰਦ ਰੱਖੀਆਂ ਜਾਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾ ਤੱਥ ਰਹਿਤ ਜਾਣਕਾਰੀ ਨੂੰ ਅੱਗੇ ਸਾਂਝਾ ਨਾ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੀਜ਼ਫਾਇਰ ਉਲੰਘਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ 'Blackout' ਦਾ ਐਲਾਨ, ਜਾਣ ਲਓ ਸਮਾਂ
NEXT STORY