ਅੰਮ੍ਰਿਤਸਰ (ਸਰਬਜੀਤ) : ਭਾਰਤ, ਪਾਕਿਸਤਾਨ ਤਣਾਅ ਨੂੰ ਲੈ ਕੇ ਜਿੱਥੇ ਪੂਰੇ ਦੇਸ਼ 'ਚ ਜੰਗ ਦੇ ਮਾਹੌਲ ਕਾਰਨ ਲੋਕ ਆਪਣੋ ਆਪਣੇ ਇੰਤਜ਼ਾਮ ਕਰ ਰਹੇ ਹਨ ਉਥੇ ਹੀ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਦੀ ਹਿਫਾਜ਼ਤ ਲਈ ਵੱਖ-ਵੱਖ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ। ਇਸੇ ਦੌਰਾਨ ਜਿੱਥੇ ਅੰਮ੍ਰਿਤਸਰ ਵਿੱਚ ਬਲੈਕਆਊਟ ਕੀਤਾ ਗਿਆ ਤਾਂ ਪੂਰੇ ਸ਼ਹਿਰ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਅਤੇ ਨਿਊ ਅੰਮ੍ਰਿਤਸਰ ਸਥਿਤ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਤੋਂ ਇਲਾਵਾ ਸ਼ਿਵਾਲਾ ਬਾਗ ਭਾਈਆ ਅਤੇ ਜੱਲਿਆਂਵਾਲਾ ਬਾਗ ਵਿਖੇ ਵੀ ਲਾਈਟਾਂ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀਆਂ ਗਈਆਂ। ਜਾਣਕਾਰੀ ਦੇ ਅਨੁਸਾਰ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ 10 ਮਿੰਟ ਲਈ ਲਾਈਟਾਂ ਬੰਦ ਕੀਤੀਆਂ ਗਈਆਂ, ਇਹ ਵੀ ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਜ਼ਰੂਰਤ ਨਹੀਂ ਪਈ, ਇੱਥੇ ਇਹ ਵੀ ਦੱਸਣ ਯੋਗ ਹੈ ਕਿ ਆਵਾਜਾਈ ਘੱਟ ਹੋਣ ਕਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਵੀ ਕਾਫੀ ਘੱਟ ਨਜ਼ਰ ਆਈ।
ਔਰਤਾਂ ਨੂੰ ਵੱਡਾ ਤੋਹਫਾ! ਪੰਜਾਬ ਸਰਕਾਰ ਨੇ ਕਰ'ਤਾ ਐਲਾਨ
ਸ਼੍ਰੀ ਦੁਰਗਿਆਣਾ ਤੀਰਥ ਵਿਖੇ ਵੀ ਬਲੈਕ ਆਊਟ
ਸ਼੍ਰੀ ਦੁਰਗਿਆਣਾ ਤੀਰਥ ਕਮੇਟੀ ਦੇ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ ਸ਼੍ਰੀ ਦੁਰਗਿਆਣਾ ਤੀਰਥ ਤੋਂ ਇਲਾਵਾ ਨਿਊ ਅੰਮ੍ਰਿਤਸਰ ਵਿਖੇ ਵੀ ਕਮੇਟੀ ਵੱਲੋਂ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੀ ਪਿਛਲੇ ਕੁਝ ਦਿਨ ਪਹਿਲਾਂ ਹੀ ਮੂਰਤੀ ਸਥਾਪਨਾ ਕੀਤੀ ਗਈ ਹੈ ਅਤੇ ਉੱਥੇ ਵੀ ਲਾਈਟਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਹਿਲਗਾਮ ਵਿਖੇ ਮਾਰੇ ਗਏ ਬੇਕਸੂਰਾਂ ਦਾ ਬਦਲਾ ਲੈਣ ਲਈ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਗਿਆ ਹੈ, ਜਿਸ ਨਾਲ ਪੂਰਾ ਦੇਸ਼ ਖੁਸ਼ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰਸ਼ਾਸਨ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਾਡੇ ਵੱਲੋਂ ਦੋਵਾਂ ਹੀ ਮੰਦਰਾਂ ਵਿੱਚ ਲਾਈਟਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ ਜੋ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ।
ਚੰਡੀਗੜ੍ਹ 'ਚ ਹੋ ਗਿਆ ਬਲੈਕਆਊਟ! ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ
ਇਸੇ ਤਰ੍ਹਾਂ ਜੱਲਿਆਂਵਾਲਾ ਬਾਗ ਅਤੇ ਸ਼ਿਵਾਲਾ ਬਾਗ ਭਾਈਆਂ ਵਿਖੇ ਵੀ ਬਲੈਕ ਆਊਟ ਦੇ ਸੁਨੇਹੇ ਨੂੰ ਲੈ ਕੇ ਮੁਕੰਮਲ ਤਰੀਕੇ ਨਾਲ ਲਾਈਟਾਂ ਬੰਦ ਕਰਕੇ ਹਨੇਰਾ ਕੀਤਾ ਗਿਆ। ਸ਼ਿਵਾਲਾ ਬਾਗ ਭਾਈਆਂ ਦੇ ਸਕੱਤਰ ਸੰਜੇ ਅਰੋੜਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਦੇ ਜੰਗਾਂ ਦੇ ਦੌਰਾਨ ਸ਼ਿਵਾਲਾ ਮੰਦਰ ਦੀਆਂ ਲਾਈਟਾਂ ਬੰਦ ਹੋਈਆਂ ਜਾਂ ਨਹੀਂ ਉਸ ਬਾਰੇ ਉਹਨਾਂ ਨੂੰ ਪੂਰੀ ਜਾਣਕਾਰੀ ਨਹੀਂ ਹੈ ਪਰ ਬੁੱਧਵਾਰ ਦੀ ਰਾਤ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਪੂਰੇ ਦੇਸ਼ ਵਾਂਗ ਅਸੀਂ ਵੀ ਇਹਨਾਂ ਦੇ ਨਾਲ ਹਾਂ ਅਤੇ ਇਸ ਕਰਕੇ ਮੰਦਰ ਪ੍ਰਿਸਰ ਦੀਆਂ ਲਾਈਟਾਂ ਬੰਦ ਕੀਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਵਿਖੇ ਰਿਹਾ ਪੂਰਨ ਬਲੈਕਆਊਟ! ਡੀਸੀ ਨੇ ਵਧਾਇਆ ਲੋਕਾਂ ਦਾ ਹੌਂਸਲਾ
NEXT STORY