ਫਿਰੋਜ਼ਪੁਰ : ਭਾਰਤ ਅਤੇ ਪਾਕਿਸਤਾਨ ਵੱਲੋਂ ਭਾਵੇਂ ਜੰਗਬੰਦੀ ਦਾ ਐਲਾਨ ਹੋ ਚੁੱਕਾ ਹੈ ਪਰ ਇਸ ਦੇ ਬਾਵਜੂਦ ਪਾਕਿ ਆਪਣੀਆਂ ਦਾ ਨਾਪਾਕ ਹਰਕਤਾਂ ਤੋਂ ਬਾਜ਼ ਆਉਂਦਾ ਨਜ਼ਰ ਨਹੀਂ ਆ ਰਿਹਾ ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਅਹਿਤਿਆਤ ਵਜੋਂ ਸਖ਼ਤ ਕਦਮ ਚੁੱਕੇ ਗਏ ਹਨ। ਇਸ ਸਭ ਦਰਮਿਆਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਜਾਰੀ ਕੀਤੇ ਸੰਦੇਸ਼ ’ਚ ਦੱਸਿਆ ਕਿ ਅੱਜ ਰਾਤ 8 ਵਜੇ ਆਪਣੀਆਂ ਲਾਈਟਾਂ ਸਵੈ-ਇੱਛਾ ਨਾਲ ਬੰਦ ਕਰ ਦਿੱਤੀਆਂ ਜਾਣ ਅਤੇ ਜ਼ਰੂਰਤ ਤੋਂ ਬਗੈਰ ਬਾਹਰ ਨਾ ਨਿਕਲਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ
ਉਨ੍ਹਾਂ ਦੱਸਿਆ ਕਿ ਸਥਿਤੀ ਇਸ ਵੇਲੇ ਸ਼ਾਂਤੀਪੂਰਨ ਹੈ, ਪ੍ਰੰਤੂ ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਨੇਹਿਆਂ ਪ੍ਰਤੀ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਖ਼ਤਰੇ ਦੀ ਸਥਿਤੀ ਵਿਚ ਸੂਚਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਿਚ ਕੱਲ੍ਹ ਨੂੰ ਸਕੂਲ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਫਰੋਡ, ਜਦੋਂ ਪੋਲ ਖੁੱਲ੍ਹੀ ਤਾਂ ਉਡ ਗਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦਾਸਪੁਰ 'ਚ ਜਾਰੀ ਰਹੇਗਾ ਬਲੈਕਆਉਟ, ਹੈਲਪ ਲਾਈਨ ਨੰਬਰ ਕੀਤਾ ਜਾਰੀ
NEXT STORY