ਮੁਕੇਰੀਆਂ (ਨਾਗਲਾ) : ਮੁਕੇਰੀਆਂ ਦੇ ਨੇੜਲੇ ਪਿੰਡ ਬਿਸ਼ਨਪੁਰ ’ਚ ਸਥਿਤ ਗੁਰਦੁਆਰਾ ਸਿੰਘ ਸਭਾ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਗੁਰੂ ਘਰ ਦੇ ਗ੍ਰੰਥੀ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਫਤਿਹਗੜ੍ਹ ਥਾਣਾ ਦਸੂਹਾ ਜੋ ਕਿ ਹੁਣ ਗੁਰਦੁਆਰਾ ਕੰਪਲੈਕਸ ਵਿਚ ਬਣੇ ਕਮਰੇ 'ਚ ਰਹਿੰਦਿਆਂ ਸੇਵਾ ਨਿਭਾਅ ਰਿਹਾ ਸੀ, ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਜਦੋਂ ਉਹ 5 ਅਕਤੂਬਰ ਨੂੰ ਸ਼ਾਮ ਕਰੀਬ 6 ਵਜੇ ਰਹਿਰਾਸ ਸਾਹਿਬ ਦਾ ਪਾਠ ਕਰਨ ਬੈਠਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਹੋਈ ਛੇੜਛਾੜ ਦੇਖ ਕੇ ਹੈਰਾਨ ਰਹਿ ਗਿਆ। ਉਸ ਨੇ ਤੁਰੰਤ ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ 6 ਅਕਤੂਬਰ ਨੂੰ ਗੁਰਦੁਆਰਾ ਕਮੇਟੀ ਮੈਂਬਰਾਂ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਦੇਖਿਆ ਕਿ ਇਕ ਛੋਟਾ ਬੱਚਾ ਜੋ ਬਿਨਾਂ ਰੁਮਾਲ ਦੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਛੇੜਛਾੜ ਕਰਦੇ ਕੈਮਰੇ 'ਚ ਕੈਦ ਹੋ ਗਿਆ। ਉਸ ਦੀ ਪਛਾਣ ਪਿੰਡ ਦੇ ਹੀ ਰਹਿਣ ਵਾਲੇ ਕਿਰਾਏਦਾਰ ਦੇ ਬੱਚੇ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਦਿੱਲੀ ਸਮੇਤ ਇਨ੍ਹਾਂ ਸ਼ਹਿਰਾਂ 'ਚ ਮਹਿੰਗੀ ਹੋਈ CNG, ਜਾਣੋ ਕਿੰਨੀ ਵਧੀ ਕੀਮਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਹਰਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮੁਕੇਰੀਆਂ ਪੁਲਸ ਨੇ ਬੱਚੇ ਆਯੂਸ਼ ਪੁੱਤਰ ਸੰਜੇ ਕੁਮਾਰ ਵਾਸੀ ਨਾਗਲਾ ਮਾਧੋ ਸਿੰਘ ਡਾਕਖਾਨਾ ਪੜਕੌਲੀ ਖੁਦੀਸ਼ਰ ਜ਼ਿਲ੍ਹਾ ਇਟਾਵਾ (ਉੱਤਰ ਪ੍ਰਦੇਸ਼) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਦੋਂ ਦਵਿੰਦਰ ਸਿੰਘ ਖਾਲਸਾ ਮੁੱਖ ਸੇਵਾਦਾਰ ਸਤਿਕਾਰ ਕਮੇਟੀ ਪੰਜਾਬ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ 9 ਸਾਲ ਦਾ ਬੱਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 42 ਅੰਗਾਂ ਦੀ ਬੇਅਦਬੀ ਕਿਵੇਂ ਕਰ ਸਕਦਾ ਹੈ, ਇਸ ਪਿੱਛੇ ਜ਼ਰੂਰ ਕੋਈ ਵੱਡੀ ਸਾਜ਼ਿਸ਼ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 9 ਅਕਤੂਬਰ ਦੀ ਦੁਪਹਿਰ ਤੱਕ ਇਸ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਉਹ 10 ਅਕਤੂਬਰ ਨੂੰ ਪੰਥਕ ਜਥੇਬੰਦੀਆਂ ਨਾਲ ਥਾਣੇ ਦਾ ਘਿਰਾਓ ਕਰਨਗੇ।
ਇਹ ਵੀ ਪੜ੍ਹੋ : ਅਮਰੀਕਾ 'ਚ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਮਾਮਲੇ 'ਚ ਪੁਲਸ ਨੂੰ ਮਿਲੀ ਸਫਲਤਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਰੋਸ ਮਾਰਚ ’ਤੇ ਜਥੇਦਾਰ ਦਾਦੂਵਾਲ ਨੇ ਚੁੱਕੇ ਵੱਡੇ ਸਵਾਲ
NEXT STORY