ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ) : ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਬੇਅਦਬੀ ਦਾ ਇਕ ਹੋਰ ਮਾਮਲਾ ਪਿੰਡ ਭੂਲਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਪਾਠੀ ਦਲੇਰ ਸਿੰਘ ਪੁੱਤਰ ਭਗਵਾਨ ਸਿੰਘ ਮੂਲ ਵਾਸੀ ਭੂਲਪੁਰ ਹਾਲ ਵਾਸੀ ਪਿੰਡ ਚੌਹਾਣਾ ਨੂੰ ਟਾਂਡਾ ਪੁਲਸ ਦੀ ਟੀਮ ਨੇ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਬੇਅਦਬੀ ਦਾ ਇਹ ਮਾਮਲਾ ਅੱਜ ਤੋਂ ਕਰੀਬ 35 ਦਿਨ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ, ਜਿਸ ਦਾ ਖੁਲਾਸਾ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਅਦਬੀ ਦਾ ਦੋਸ਼ੀ ਮਿਲਣ ਉਪਰੰਤ ਕੀਤਾ ਗਿਆ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰੰਜਣ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੇ ਮੁੱਖ ਦੋਸ਼ੀ ਦਲੇਰ ਸਿੰਘ ਦੀ ਮਾਤਾ ਦਾ ਦਿਹਾਂਤ ਹੋਣ ਕਾਰਨ ਉਸ ਦੇ ਦੂਸਰੇ ਭਰਾ ਨੇ 4 ਨਵੰਬਰ ਨੂੰ ਸ੍ਰੀ ਅਖੰਡ ਪਾਠ ਰਖਵਾਇਆ ਹੋਇਆ ਸੀ। 4-5 ਨਵੰਬਰ ਦੀ ਦਰਮਿਆਨੀ ਰਾਤ ਨੂੰ ਦਲੇਰ ਸਿੰਘ ਨੇ ਪਾਠੀ ਸਿੰਘ ਨੂੰ ਇਹ ਕਹਿ ਕੇ ਤਾਬਿਆ ਤੋਂ ਹਟਾ ਦਿੱਤਾ ਕਿ ਉਹ ਉਸ ਦੀ ਜਗ੍ਹਾ ਸੇਵਾ ਕਰੇਗਾ। ਇਸ ਦੌਰਾਨ ਦਲੇਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 14 ਅੰਗਾਂ ਦੀ ਬੇਅਦਬੀ ਕਰਦਿਆਂ ਉਨ੍ਹਾਂ ਨੂੰ ਪਾੜ ਦਿੱਤਾ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਸੇਵਾਦਾਰ।
ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਗੁਰਦੁਆਰਾ ਸਾਹਿਬ ਵਾਪਸ ਸੁਸ਼ੋਭਿਤ ਕੀਤੇ ਗਏ। ਕੁਝ ਦਿਨਾਂ ਬਾਅਦ ਜਦੋਂ ਕਿਸੇ ਹੋਰ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰੱਖਣਾ ਸੀ ਤਾਂ ਬੇਅਦਬੀ ਸਬੰਧੀ ਪਤਾ ਲੱਗ ਗਿਆ, ਜਿਸ ਉਪਰੰਤ ਕਮੇਟੀ ਵੱਲੋਂ ਲਗਾਤਾਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਜਦੋਂ ਦਲੇਰ ਸਿੰਘ ਕੋਲੋਂ ਸਖਤੀ ਨਾਲ ਪੁੱਛ-ਪੜਤਾਲ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਸ੍ਰੀ ਅਖੰਡ ਪਾਠ ਸਾਹਿਬ 'ਚ ਉਸ ਦੀ ਡਿਊਟੀ ਨਾ ਰੱਖਣ ਕਰਕੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਐਨਕਾਊਂਟਰ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ
ਇਸ ਸਬੰਧੀ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਟਾਂਡਾ ਵਿਖੇ ਪਹੁੰਚ ਕੇ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਕਿ ਇਸ ਘਟਨਾ ਦੇ ਦੋਸ਼ੀ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਖ਼ਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਇਸ ਪਾਠੀ ਸਿੰਘ ਨੇ ਆਪਣੇ ਘਰ 'ਚ ਕਰਵਾਏ ਅਖੰਡ ਪਾਠ ਸਾਹਿਬ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 14 ਅੰਗਾਂ ਨੂੰ ਨੁਕਸਾਨ ਪਹੁੰਚਾਇਆ। ਸੂਚਨਾ ਮਿਲਣ 'ਤੇ ਟਾਂਡਾ ਪੁਲਸ ਦੇ ਡੀ.ਐੱਸ.ਪੀ. ਕੁਲਵੰਤ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਇਸ ਪਾਪ ਨੂੰ ਅੰਜਾਮ ਦੇਣ ਵਾਲੇ ਪਾਠੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਧ ਰਿਹਾ ਐੱਚ.ਆਈ.ਵੀ. ਦਾ ਪ੍ਰਕੋਪ, ਸਾਲ 2017 ਦੇ ਮੁਕਾਬਲੇ ਦੁੱਗਣੇ ਹੋਏ ਮਾਮਲੇ
NEXT STORY