ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਪੁਲਸ ਸਟੇਸ਼ਨ ਦੇ ਬਾਹਰ ਇਕ ਧਮਾਕਾ ਹੋਣ ਦੀ ਖਬਰ ਸਹਾਮਣੇ ਆਈ ਹੈ। ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਹੌਲ ਬਣ ਗਿਆ। ਸੂਤਰਾਂ ਅਨੁਸਾਰ ਇਸ ਧਮਾਕੇ ਦੀ ਆਵਾਜ਼ ਨੂੰ ਪੂਰੇ ਮਜੀਠਾ ਨਗਰ ਦੇ ਵਿੱਚ ਸੁਣਿਆ ਗਿਆ। ਧਮਾਕੇ ਤੋਂ ਬਾਅਦ ਪੁਲਸ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਕਿਉਂਕਿ ਲੋਕ ਥਾਣੇ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਦੇ ਨਾਲ ਵੱਡੀ ਗਿਣਤੀ ਵਿੱਚ ਪੁਲਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ।
ਉਥੇ ਹੀ ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣੇ ਵਿਚ ਖੜੀ ਇੱਕ ਕਾਰ ਦਾ ਟਾਇਰ ਫੱਟਣ ਕਾਰਨ ਇਹ ਧਮਾਕਾ ਹੋਇਆ ਹੈ। ਫਿਲਹਾਲ ਪੁਲਸ ਇਸ ਮਾਮਲੇ ਵਿੱਚ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਅਜਨਾਲਾ ਥਾਣੇ ਦੇ ਬਾਹਰ ਆਈ.ਈ.ਡੀ. ਅਤੇ ਅੰਮ੍ਰਿਤਸਰ ਪੁਲਸ ਕਮਿਸ਼ਨਰੇਟ ਦੇ ਗੁਰਬਖਸ਼ ਨਗਰ ਪੁਲਸ ਚੌਕੀ ਅੰਦਰ ਹੋਏ ਧਮਾਕੇ ਤੋਂ ਬਾਅਦ ਇਹ ਤੀਜੀ ਘਟਨਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਮੰਨਣ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ
NEXT STORY