ਲੁਧਿਆਣਾ (ਖ਼ੁਰਾਨਾ): ਅੱਜ ਲੁਧਿਆਣਾ ਦੇ ਲੋਹਾਰਾ ਖੇਤਰ ਵਿਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਰਸੋਈ ਗੈਸ ਸਿਲੰਡਰ 'ਚੋਂ ਜ਼ੋਰਦਾਰ ਧਮਾਕਾ ਹੋ ਗਿਆ। ਇਹ ਧਮਾਕਾ ਸਿਲੰਡਰ ਦੀ ਪਾਈਪ ਫਟਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਇਕ ਆਦਮੀ ਬੁਰੀ ਤਰ੍ਹਾਂ ਝੁਲਸ ਗਿਆ ਹੈ।
ਧਮਾਕੇ ਦੀ ਆਵਾਜ਼ ਨਾਲ ਆਲੇ-ਦੁਆਲੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਜ਼ਖ਼ਮੀ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਚੰਡੀਗੜ੍ਹ ਸਥਿਤ ਪੀ. ਜੀ. ਆਈ. ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।
ਹੋਟਲ 'ਚ ਵਿਆਹੁਤਾ ਔਰਤ ਨਾਲ ਰੰਗਰਲੀਆਂ ਮਨਾਉਂਦਾ ਫੜ੍ਹਿਆ ਗਿਆ ਮੁੰਡਾ, ਮੌਕੇ 'ਤੇ ਪੁੱਜੇ ਪਰਿਵਾਰ ਨੇ...
NEXT STORY