ਅੰਮ੍ਰਿਤਸਰ (ਬਿਊਰੋ): ਅੰਮ੍ਰਿਤਸਰ ਬਟਾਲਾ ਰੋਡ ਕੁੱਲੂ ਮਿਲ ਵਾਲੀ ਗਲੀ 'ਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਮੈਡੀਸਨ ਦੀ ਫੈਕਟਰੀ ਦੇ ਵਿਚ ਵੱਡਾ ਧਮਾਕਾ ਹੋ ਗਿਆ। ਧਮਾਕਾ ਇੰਨਾਂ ਜ਼ਬਰਦਸਤ ਸੀ ਕਿ ਇਸ ਨਾਲ ਆਲੇ-ਦੁਆਲੇ ਦੇ ਕਈ ਘਰਾਂ ਦੇ ਸ਼ੀਸ਼ੇ ਟੁੱਟ ਗਏ ਤੇ ਤਕਰੀਬਨ ਤਿੰਨ ਲੋਕ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪਹਿਲਾਂ ਚਾਵਾਂ ਨਾਲ ਕੈਨੇਡਾ ਤੋਰੀ ਸੀ ਜਵਾਨ ਧੀ, ਹੁਣ ਸ਼ਗਨਾਂ ਦੀ ਚੁੰਨੀ ਪਾ ਕੇ ਦੇਣੀ ਪਈ ਅੰਤਿਮ ਵਿਦਾਈ
ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬਲਾਸਟ ਇੰਨਾ ਵੱਡਾ ਸੀ ਕਿ ਫੈਕਟਰੀ ਦੇ ਸਾਹਮਣੇ ਇਕ ਘਰ ਵਿਚ ਕੁਝ ਲੋਕ ਮੌਜੂਦ ਸੀ ਤਾਂ ਫੈਕਟਰੀ ਦੇ ਅੰਦਰੋਂ ਸ਼ੀਸ਼ਾ ਨਿਕਲ ਕੇ ਉਸ ਘਰ ਦੇ ਵਿਚ ਲੋਕਾਂ ਦੇ ਵੱਜਾ, ਜਿਸ ਕਰਕੇ ਲੋਕ ਵੀ ਜ਼ਖਮੀ ਹੋਏ ਹਨ। ਦੂਜੇ ਪਾਸੇ ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ, ਜੋ ਤਿੰਨ ਲੋਕ ਜ਼ਖਮੀ ਹਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫੈਕਟਰੀ ਦੇ ਅੰਦਰ ਮਸ਼ੀਨ ਦੇ ਫਟਣ ਨਾਲ ਇਹ ਧਮਾਕਾ ਹੋਇਆ ਹੈ। ਇਸ ਨਾਲ ਕਿ ਫੈਕਟਰੀ ਦੇ ਅੰਦਰ ਵੀ ਬਹੁਤ ਨੁਕਸਾਨ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਦੇ 'ਅਸਤੀਫ਼ੇ' ਦੀ ਚਰਚਾ ਮਗਰੋਂ ਐਕਸ਼ਨ ਮੋਡ 'ਚ ਭਾਜਪਾ!
ਦੂਜੇ ਪਾਸੇ ਇਸ ਮਾਮਲੇ 'ਚ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਟਾਲਾ ਰੋਡ ਕੁੱਲੂ ਮਿਲ ਵਾਲੀ ਗਲੀ 'ਚ ਬਲਾਸਟ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਇੱਥੇ ਇਕ ਮਸ਼ੀਨ 'ਚ ਧਮਾਕਾ ਹੋਇਆ ਹੈ ਤੇ ਇਸ ਧਮਾਕੇ ਨਾਲ ਤਿੰਨ ਲੋਕ ਵੀ ਜ਼ਖ਼ਮੀ ਹੋਏ ਹਨ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ, ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਰਪੰਚੀ ਲਈ ਲੱਗੀ 2 ਕਰੋੜ ਰੁਪਏ ਦੀ ਬੋਲੀ
NEXT STORY