ਤਰਨਤਾਰਨ (ਰਮਨ, ਵਿਜੇ) : ਇੱਥੋਂ ਦੇ ਨਜ਼ਦੀਕੀ ਪਿੰਡ ਡਾਲੇਕੇ ਵਿਖੇ ਇਕ ਜ਼ਬਰਦਸਤ ਤੋਂ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਤਿਹਾਸਕ ਗੁਰਦੁਆਰਾ ਪਹੁਵਿੰਡ ਤੋਂ ਤਰਨਤਾਰਨ ਵਿਖੇ ਇਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ, ਜਿਸ ਦੌਰਾਨ ਇਹ ਧਮਾਕਾ ਹੋ ਗਿਆ। ਜ਼ਖਮੀ ਸ਼ਰਧਾਲੂਆਂ ਨੂੰ ਸਰਕਾਰੀ ਹਸਪਤਾਲ 'ਚ ਪਹੁੰਚਾਇਆ ਜਾ ਰਿਹਾ ਹੈ। ਧਮਾਕੇ ਦੀ ਖਬਰ ਮਿਲਣ ਤੋਂ ਬਾਅਦ ਜ਼ਿਲੇ ਦੇ ਉੱਚ ਅਧਿਕਾਰੀ ਮੌਕੇ 'ਤੇ ਪੁੱਜ ਕੇ ਜਾਂਚ ਕਰ ਰਹੇ ਹਨ।

ਮੌਕੇ 'ਤੇ ਪੁੱਜੇ ਤਰਨਤਾਰਨ ਐੱਸ. ਐੱਸ. ਪੀ. ਧਰੁਵ ਦਹੀਆ ਨੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਕਈ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਵਿਅਕਤੀ ਜ਼ਖਮੀ ਵੀ ਹੋ ਗਏ ਹਨ।

ਫਾਜ਼ਿਲਕਾ 'ਚ ਵੱਡੀ ਵਾਰਦਾਤ, ਬਰਗਰ ਦੇ 20 ਰੁਪਏ ਬਦਲੇ ਨੌਜਵਾਨ ਦਾ ਕਤਲ
NEXT STORY