ਚੰਡੀਗੜ੍ਹ (ਪ੍ਰੀਕਸ਼ਿਤ) : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਗ੍ਰਨੇਡ ਬਲਾਸਟ ਮਾਮਲੇ 'ਚ ਦੋ ਮੁੱਖ ਮੁਲਜ਼ਮਾਂ ਅਮਨਪ੍ਰੀਤ ਸਿੰਘ ਉਰਫ਼ ਅਮਨ ਅਤੇ ਗੁਰਤੇਜ ਸਿੰਘ ਉਰਫ਼ ਤੇਜ਼ੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਤਿੰਨ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਬੁੱਧਵਾਰ ਨੂੰ ਦੋਹਾਂ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਮਲੇ 'ਚ ਦੋਹਾਂ ਦੀ ਦੁਬਾਰਾ ਪੁਲਸ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।
ਇਸ ਮਾਮਲੇ 'ਚ ਹੁਣ ਤੱਕ ਕੁੱਲ 9 ਮੁਲਜ਼ਮ ਪਹਿਲਾਂ ਹੀ ਨਿਆਇਕ ਹਿਰਾਸਤ 'ਚ ਹਨ। ਸੂਤਰ ਦੱਸਦੇ ਹਨ ਕਿ ਹਾਲੇ ਇਸ 'ਚ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਉੱਥੇ ਹੀ ਦੋਸ਼ ਅਨੁਸਾਰ ਅਮਨਪ੍ਰੀਤ ਨੇ ਮੁੱਖ ਦਫ਼ਤਰ ਦੇ ਬਾਹਰ ਗ੍ਰਨੇਡ ਸੁੱਟਿਆ ਸੀ, ਜਦੋਂ ਕਿ ਗੁਰਤੇਜ ਨੇ ਘਟਨਾ ਦੀ ਵੀਡੀਓ ਬਣਾਈ ਸੀ।
ਦੁਬਈ ਤੋਂ ਪੰਜਾਬ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ
NEXT STORY