ਨੌਸ਼ਹਿਰਾ ਪੰਨੂੰਆਂ/ਤਰਨਤਾਰਨ, (ਬਲਦੇਵ ਪੰਨੂੰ, ਬਲਵਿੰਦਰ ਕੌਰ)- ਜ਼ਮੀਨ 'ਤੇ ਕਬਜ਼ਾ ਕਰਨ ਆਏ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਨਾਲ ਮਾਂ-ਧੀ ਜ਼ਖਮੀ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਲਾਦੀਨਪੁਰ ਦੇ ਵਸਨੀਕ ਰਸ਼ਪਾਲ ਸਿੰਘ ਪੁੱਤਰ ਦਲੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜ਼ਮੀਨੀ ਵਿਵਾਦ ਚਲ ਰਿਹਾ ਹੈ। ਬੀਤੇ ਦਿਨ ਦੁਪਹਿਰ ਕਰੀਬ 2 ਵਜੇ ਉਨ੍ਹਾਂ 'ਤੇ ਕੁਝ ਵਿਅਕਤੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਮੇਰੀ ਪਤਨੀ ਸੁਰਜੀਤ ਕੌਰ ਤੇ ਧੀ ਪ੍ਰਵੇਸ਼ ਕੌਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋਸ਼ੀਆਂ ਦੇ ਨਾਂ 'ਤੇ ਪੁਲਸ ਨੂੰ ਦਰਖਾਸਤ ਦੇ ਦਿੱਤੀ ਹੈ।
ਮਨਪ੍ਰੀਤ ਪੰਜਾਬੀ 'ਚ ਦਫਤਰੀ ਕੰਮ ਕਰ ਕੇ ਅਧਿਕਾਰੀਆਂ ਦੀ ਭਾਸ਼ਾ ਸੁਧਾਰ ਸਕਦਾ : ਅਕਾਲੀ ਦਲ
NEXT STORY