ਮਾਨਸਾ (ਅਮਰਜੀਤ ਚਾਹਲ) : ਮਾਨਸਾ ਦੇ ਪਿੰਡ ਲੋਹਗੜ੍ਹ ਵਿਖੇ 6 ਜੂਨ ਨੂੰ ਸੂਏ ਦੇ ਚੱਲਦੇ ਪਾਣੀ 'ਚੋਂ ਇਕ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ 'ਤੇ ਸਰਦੂਲਗੜ੍ਹ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਅਨਟ੍ਰੇਸ ਮੁਕੱਦਮੇ ਨੂੰ ਟ੍ਰੇਸ ਕਰਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਵਿਸ਼ਾਲ ਦੀ ਮਾਂ ਆਪਣੇ ਪਤੀ ਦੀ ਮੌਤ ਤੋਂ ਬਾਅਦ ਗੁਰਪ੍ਰੀਤ ਸਿੰਘ ਕੋਲ ਰਹਿ ਰਹੀ ਹੈ ਤੇ ਵਿਸ਼ਾਲ ਗੁਰਪ੍ਰੀਤ ਸਿੰਘ ਕੋਲੋਂ ਪੈਸਿਆਂ ਦੀ ਮੰਗ ਕਰਦਾ ਸੀ, ਜਿਸ ਤੋਂ ਤੰਗ ਆ ਕੇ ਗੁਰਪ੍ਰੀਤ ਸਿੰਘ ਨੇ ਆਪਣੇ ਦੋਸਤ ਰਣਜੀਤ ਸਿੰਘ ਨਾਲ ਮਿਲ ਕੇ ਵਿਸ਼ਾਲ ਦਾ ਕਤਲ ਕਰ ਦਿੱਤਾ। ਪੁਲਸ ਨੇ ਦੋਹਾਂ ਕਾਤਲਾਂ ਨੂੰ ਘਟਨਾ ਵਿੱਚ ਵਰਤੀ ਕਾਰ ਸਮੇਤ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖ਼ਬਰ ਇਹ ਵੀ : ਜਲੰਧਰ 'ਚ ਲਿਖੇ ਖ਼ਾਲਿਸਤਾਨੀ ਨਾਅਰੇ, ਉਥੇ ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾ ਪੁਲਸ ਰਿਮਾਂਡ 'ਤੇ, ਪੜ੍ਹੋ TOP 10
ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ 6 ਜੂਨ ਨੂੰ ਪਿੰਡ ਭਗਵਾਨਪੁਰ ਹੀਂਗਣਾ ਦੀ ਨਹਿਰ 'ਚੋਂ ਇਕ ਲਾਸ਼ ਮਿਲੀ ਸੀ, ਜਿਸ 'ਤੇ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 94 ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਥਾਣਾ ਸਦਰ ਪੁਲਸ ਨੇ ਇਸ ਮਾਮਲੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦਿਆਂ ਪਹਿਲਾਂ ਲਾਸ਼ ਦੀ ਸ਼ਨਾਖਤ ਕੀਤੀ ਤੇ ਉਸ ਤੋਂ ਬਾਅਦ 23 ਜੂਨ ਨੂੰ ਦੋਸ਼ੀਆਂ ਨੂੰ ਨਾਮਜ਼ਦ ਕਰਨ ਤੋਂ ਬਾਅਦ ਹੁਣ ਦੋਸ਼ੀਆਂ ਨੂੰ ਵਾਰਦਾਤ ਵਿੱਚ ਵਰਤੀ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਇਸ ਦੀ ਮਾਤਾ ਦੇ ਦੋਸ਼ੀ ਗੁਰਪ੍ਰੀਤ ਸਿੰਘ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ : ਵਿਦੇਸ਼ ਭੇਜਣ ਦੇ ਨਾਂ 'ਤੇ ਇਕ ਹੋਰ ਟ੍ਰੈਵਲ ਏਜੰਟ ਨੇ 8 ਵਿਅਕਤੀਆਂ ਨਾਲ ਮਾਰੀ ਠੱਗੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਫਿਰੋਜ਼ਪੁਰ-ਅਗਰਤਲਾ ਐਕਸਪ੍ਰੈੱਸ ਟ੍ਰੇਨ 4 ਤੇ 11 ਨੂੰ ਰਹੇਗੀ ਰੱਦ
NEXT STORY