ਮੋਗਾ, (ਆਜ਼ਾਦ)- ਨਾਨਕਪੁਰਾ ਮੁਹੱਲਾ ਦੁਸਾਂਝ ਰੋਡ ਮੋਗਾ 'ਤੇ ਰਹਿੰਦੇ ਪੰਜਾਬ ਪੁਲਸ ਦੇ ਸਾਬਕਾ ਸਹਾਇਕ ਥਾਣੇਦਾਰ ਨਾਲ ਉਨ੍ਹਾਂ ਦੇ ਗੁਆਂਢ ਦੀ ਕੋਠੀ 'ਚ ਰਹਿੰਦੇ ਲੜਕੇ ਵੱਲੋਂ ਹਥਿਆਰਬੰਦ ਲੜਕਿਆਂ ਸਮੇਤ ਧੱਕਾ-ਮੁੱਕੀ ਕਰਨ ਤੇ ਅੰਨ੍ਹੇਵਾਹ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਹਮਲਾਵਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਕੀ ਹੋਈ ਪੁਲਸ ਕਾਰਵਾਈ
ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਸਹਾਇਕ ਥਾਣੇਦਾਰ ਪਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ। ਇਸ ਸਬੰਧੀ ਥਾਣਾ ਸਿਟੀ ਮੋਗਾ ਵੱਲੋਂ ਜੌਟੀ ਨਿਵਾਸੀ ਬਸਤੀ ਗੋਬਿੰਦਗੜ੍ਹ, ਗੋਪੀ, ਬਲਤੇਜ ਬਰਾੜ ਨਿਵਾਸੀ ਮੋਗਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ, ਜਿਨ੍ਹਾਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।