ਮਾਛੀਵਾੜਾ ਸਾਹਿਬ (ਟੱਕਰ) : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਬਲਾਕ ਸੰਮਤੀ ਜ਼ੋਨ ਕਾਲਸ ਕਲਾਂ ਵਿਖੇ ਕਾਂਗਰਸੀ ਉਮੀਦਵਾਰ ਹਰਜੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਰਹੇ ਉਸ ਦੇ ਸਹੁਰੇ ਹੇਮਰਾਜ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਹੇਮਰਾਜ ਦੇ ਲੜਕੇ ਬਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਹਰਜੀਤ ਕੌਰ ਕਾਂਗਰਸ ਵੱਲੋਂ ਬਲਾਕ ਸੰਮਤੀ ਚੋਣਾਂ ਲੜ ਰਹੀ ਹੈ। ਐਤਵਾਰ ਸਵੇਰੇ ਉਹ ਆਪਣੇ ਪਿਤਾ ਹੇਮਰਾਜ ਤੇ ਹੋਰ ਸਮਰਥਕਾਂ ਨਾਲ ਪਿੰਡਾਂ ’ਚ ਚੋਣ ਪ੍ਰਚਾਰ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਸੂਬੇ ਦੇ ਹਰ ਸਕੂਲ ਵਿਚ 3 ਦਿਨ...
ਪਿੰਡ ਕਾਲਸ ਕਲਾਂ ਵਿਖੇ ਉਹ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਸਨ ਕਿ ਅਚਾਨਕ ਉਸ ਦੇ ਪਿਤਾ ਹੇਮਰਾਜ ਨੂੰ ਛਾਤੀ ’ਚ ਦਰਦ ਉੱਠਿਆ। ਤਬੀਅਤ ਖਰਾਬ ਹੋਣ 'ਤੇ ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹੇਮਰਾਜ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਪਿੰਡ ਫ਼ਤਹਿਗੜ੍ਹ ਗੁਜਰਾ ਵਿਖੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਹਲਚਲ! ਨਵਜੋਤ ਸਿੱਧੂ 'ਤੇ ਹੋਵੇਗੀ ਕਾਰਵਾਈ? ਹਾਈਕਮਾਨ ਕੋਲ ਪਹੁੰਚੀ ਸ਼ਿਕਾਇਤ
NEXT STORY