ਫਿਰੋਜ਼ਪੁਰ (ਕੁਮਾਰ) - ਐੱਐੱਸ.ਟੀ.ਐੱਫ. ਯੂਨਿਟ ਫਿਰੋਜ਼ਪੁਰ ਰੇਂਜ ਅਤੇ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਵੱਖ-ਵੱਖ ਸਥਾਨਾਂ ਦੀ ਚੈਕਿੰਗ ਅਤੇ ਨਾਕਾਬੰਦੀ ਦੌਰਾਨ 265 ਗ੍ਰਾਮ ਹੈਰੋਇਨ ਸਣੇ 2 ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ ਕਰੀਬ 1 ਕਰੋੜ 32 ਲੱਖ ਰੁਪਏ ਦੱਸੀ ਜਾ ਰਹੀ ਹੈ। ਸਬ ਇੰਸਪੈਕਟਰ ਗੁਰਲਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੈੱਸ.ਟੀ.ਐੱਫ. ਫਿਰੋਜ਼ਪੁਰ ਰੇਂਜ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਾਮ ਸਿੰਘ ਪੁੱਤਰ ਪਿਆਰਾ ਸਿੰਘ ਨਾਂ ਦਾ ਕਥਿਤ ਤਸਕਰ ਨਸ਼ਾ ਕਰਨ ਅਤੇ ਵੇਚਣ ਦਾ ਆਦੀ ਹੈ। ਉਹ ਆਲੇ-ਦੁਆਲੇ ਦੇ ਪਿੰਡਾਂ 'ਚ ਹੈਰੋਇਨ ਸਪਲਾਈ ਕਰਦਾ ਹੈ ਅਤੇ ਉਹ ਪਿੰਡ ਭੰਬਾ ਹਾਜੀ ਦੇ ਇਲਾਕੇ 'ਚ ਹੈਰੋਇਨ ਵੇਚਣ ਲਈ ਆ ਰਿਹਾ ਹੈ। ਇਸ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਦੇਰ ਸ਼ਾਮ ਪੁਲਸ ਪਾਰਟੀ ਨੂੰ ਨਾਲ ਲੈ ਕੇ ਸੂਏ ਦੇ ਪੁਲ 'ਤੇ ਨਾਕੇਬੰਦੀ ਕਰਦਿਆਂ ਉਸ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਤੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ।
ਦੂਸਰੇ ਪਾਸੇ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਐੱਸ.ਐੱਚ.ਓ. ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਫਿਰੋਜ਼ਪੁਰ ਛਾਉਣੀ ਦੇ ਪਿੱਛੇ ਕੱਚੇ ਰਸਤੇ 'ਤੇ ਸ਼ੱਕੀ ਵਿਅਕਤੀਆਂ ਦੀ ਨਾਕੇਬੰਦੀ ਦੌਰਾਨ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸੁਰਿੰਦਰ ਸਿੰਘ ਉਰਫ ਛਿੰਦਾ ਪੁੱਤਰ ਕੁਲਬੀਰ ਸਿੰਘ ਨੂੰ ਕਾਬੂ ਕਰ ਲਿਆ, ਜਿਸ ਤੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਦੱਸ ਦੇਈਏ ਕਿ ਪੁਲਸ ਨੇ ਕਾਬੂ ਕੀਤੇ ਦੋਵੇਂ ਵਿਅਕਤੀਆਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕਰਨੀ ਸ਼ੂਰੂ ਕਰ ਦਿੱਤੀ ਹੈ।
ਕੈਪਟਨ ਨੇ ਮਿਸ਼ਨ ਤੰਦਰੁਸਤ ਪੰਜਾਬ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਈ ਹਰਿਆਲੀ ਐਪ ਲਾਂਚ
NEXT STORY