ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਜੀ ਦੀ 45ਵੀਂ ਬਰਸੀ ਨੂੰ ਸਮਰਪਿਤ ਡੇਰਾ ਗੁਰੂਸਰ ਖੁੱਡਾ ਨੇੜੇ ਟਾਂਡਾ ਵਿਚ ਵਿਸ਼ਾਲ ਖ਼ੂਨਦਾਨ ਕੈਂਪ, ਸਿਹਤ ਜਾਂਚ ਕੈਂਪ ਲਗਾਉਣ ਤੋਂ ਇਲਾਵਾ ਵਾਤਾਵਰਨ ਦੀ ਸੇਵਾ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਬੂਟਿਆਂ ਦਾ ਲੰਗਰ ਲਗਾਇਆ ਗਿਆ।

ਪੰਜਾਬ ਕੇਸਰੀ ਗਰੁੱਪ ਵੱਲੋਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਜੀ ਦੀ ਅਗਵਾਈ ਅਤੇ ਸੰਤ ਸੁਖਜੀਤ ਸਿੰਘ ਜੀ ਦੀ ਦੇਖ-ਰੇਖ ਹੇਠ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਇਲਾਕੇ ਭਰ ਚੋਂ 44 ਨੌਜਵਾਨਾਂ ਨੇ ਖੂਨਦਾਨ ਕੀਤਾ ਜਿਸ ਵਿਚ ਗੰਗਾ ਅਰਥ ਬਲੱਡ ਬੈਂਕ ਨੇ ਸੇਵਾਵਾਂ ਪ੍ਰਦਾਨ ਕੀਤੀਆਂ ਇਸ ਤੋਂ ਇਲਾਵਾ ਲਗਾਏ ਗਏ ਮੈਡੀਕਲ ਚੈਕ ਅਪ ਕੈਂਪ ਵਿਚ ਰੇਖੀ ਹਸਪਤਾਲ ਟਾਂਡਾ ਦੀ ਟੀਮ ਵੱਲੋਂ 300 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ। ਜਦਕਿ ਹਰਿਆਲੀ ਸੰਸਥਾ ਦਸੂਹਾ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਮੂਨਕ ਖ਼ੁਰਦ, ਬਾਬਾ ਵਿਸ਼ਵਕਰਮਾ ਮੋਟਰਸਾਈਕਲ ਯੂਨੀਅਨ ਵੱਲੋਂ ਸਾਂਝਾ ਉਪਰਾਲਾ ਕਰਦੇ ਹੋਏ 100 ਤੋਂ ਉੱਪਰ ਪੌਦੇ ਵੰਡਦੇ ਹੋਏ ਵਾਤਾਵਰਣ ਦੀ ਸੇਵਾ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਸੰਸਦੀ ਸਕੱਤਰ ਦੇਸ਼ ਰਾਜ ਸਿੰਘ ਧੁੱਗਾ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਜ਼ਿਲਾ ਪ੍ਰਧਾਨ ਕਾਂਗਰਸ ਐਡਵੋਕੇਟ ਦਲਜੀਤ ਸਿੰਘ ਗਿਲਜੀਆ, ਜ਼ਿਲਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਜ਼ਿਲਾ ਪ੍ਰਧਾਨ ਇਕਬਾਲ ਸਿੰਘ ਜੌਹਲ, ਰਤਨ ਸਿੰਘ ਖੁੱਡਾ, ਅਮਰਜੀਤ ਕਲਸੀਆ, ਸਰਪੰਚ ਬਿੱਲਾ ਦਰੀਆ, ਮੰਗਜੀਤ ਗੰਬੋਵਾਲ ਨੇ ਪੰਜਾਬ ਕੇਸਰੀ ਗਰੁੱਪ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕੈਂਪ ਦੀ ਸਮਾਪਤੀ ਤੇ ਮੁੱਖ ਪ੍ਰਬੰਧਕ ਸੰਤ ਤੇਜਾ ਸਿੰਘ ਜੀ ਵੱਲੋਂ ਵੱਖ-ਵੱਖ ਡਾਕਟਰੀ ਟੀਮਾਂ ਅਤੇ ਉਨ੍ਹਾਂ ਸਹਿਯੋਗੀਆਂ ਦਾ ਸਨਮਾਨ ਕੀਤਾ ਗਿਆ।
ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
NEXT STORY