ਅੰਮ੍ਰਿਤਸਰ, (ਛੀਨਾ)- ਸ਼ੇਰ ਖਾਲਸਾ ਯੂਥ ਕਲੱਬ (ਰਜਿ.) ਵੱਲੋਂ ਅੱਜ ਇਕ ਮੀਟਿੰਗ ਜਨਰਲ ਸਕੱਤਰ ਸੁਖਵਿੰਦਰ ਸਿੰਘ ਵਿਸ਼ੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਉਚੇਚੇ ਤੌਰ 'ਤੇ ਪੁੱਜੇ, ਜਿਨ੍ਹਾਂ ਦਲਬੀਰ ਸਿੰਘ ਮਿੰਟੂ ਨੂੰ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਥਾਪਿਆ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸ ਸ਼ਰੀਫਪੁਰਾ ਨੇ ਕਿਹਾ ਕਿ ਸ਼ੇਰ ਖਾਲਸਾ ਯੂਥ ਕਲੱਬ ਵੱਲੋਂ ਸਿੱਖੀ ਦੀ ਚੜ੍ਹਦੀ ਕਲਾ ਤੇ ਸਮਾਜ ਭਲਾਈ ਦੇ ਖੇਤਰ 'ਚ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਨੌਜਵਾਨ ਸਾਥੀ ਕਲੱਬ ਨਾਲ ਜੁੜ ਰਹੇ ਹਨ ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਵਾਸਤੇ ਛੇਤੀ ਹੀ ਖੂਨਦਾਨ ਕੈਂਪ ਲਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ 'ਚ ਕਲੱਬ ਦੇ ਅਹੁਦੇਦਾਰ ਤੇ ਮੈਂਬਰ ਖੂਨ ਦਾਨ ਕਰਨਗੇ।
ਇਸ ਸਮੇਂ ਕੁੰਵਰਬੀਰ ਸਿੰਘ ਸ਼ਰੀਫਪੁਰਾ, ਜਥੇ. ਜਸਪਾਲ ਸਿੰਘ ਪੁਤਲੀਘਰ, ਬਲਵਿੰਦਰ ਸਿੰਘ ਸੰਧੂ, ਸੰਦੀਪ ਸਿੰਘ ਸੁਲਤਾਨਵਿੰਡ, ਵਿਕਰਮਜੀਤ ਸਿੰਘ ਭੂਸ਼ਣਪੁਰਾ, ਮਨਦੀਪ ਸਿੰਘ ਖਾਲਸਾ, ਹਰਵਿੰਦਰ ਸਿੰਘ ਮੱਖਣ, ਗੁਰਿੰਦਰਪਾਲ ਸਿੰਘ ਦੀਪੂ, ਸੁਖਦੇਵ ਸਿੰਘ ਰਾਜੂ, ਸਾਹਿਬ ਸਿੰਘ ਖਾਲਸਾ, ਸੁਖਦੇਵ ਸਿੰਘ ਕੰਡਾ, ਸਰਬਜੀਤ ਸਿੰਘ ਸਾਬੀ, ਨਵੀਨ ਸਿੰਘ, ਨਰਿੰਦਰਪਾਲ ਸਿੰਘ ਕੁੱਕੂ, ਦਮਨਦੀਪ ਸਿੰਘ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
ਕਾਰ 'ਚ ਪੈੱਗ ਲਾਉਣ ਵਾਲਿਆਂ ਦੀ ਆਈ ਸ਼ਾਮਤ
NEXT STORY