ਲੁਧਿਆਣਾ (ਰਾਜ) : ਸਿਵਲ ਹਸਪਤਾਲ ’ਚ ਇਨ੍ਹੀਂ ਦਿਨੀਂ ਖੂਨ ਦੀ ਕਮੀ ਹੈ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰੀ ਬਲੱਡ ਬੈਂਕਾਂ ਤੋਂ ਖੂਨ ਨਾ ਮਿਲਣ ਕਾਰਨ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਬਾਹਰੋਂ ਮਹਿੰਗੇ ਭਾਅ ’ਤੇ ਖੂਨ ਖ਼ਰੀਦਣਾ ਪੈਂਦਾ ਹੈ। ਦਰਅਸਲ ਜ਼ਿਲ੍ਹੇ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ’ਚ ਮਰੀਜ਼ਾਂ ਲਈ ਖ਼ੂਨ ਉਪਲੱਬਧ ਨਹੀਂ ਹੈ। ਪਿਛਲੇ 4 ਦਿਨਾਂ ਤੋਂ ਕਈ ਮਰੀਜ਼ ਵਾਪਸ ਆ ਚੁੱਕੇ ਹਨ, ਜਿਸ ਕਾਰਨ ਉਸ ਨੂੰ ਨਿੱਜੀ ਤੌਰ ’ਤੇ ਖੂਨ ਲੈਣਾ ਪੈਂਦਾ ਹੈ, ਜੋ ਉਨ੍ਹਾਂ ਨੂੰ ਮਹਿੰਗੇ ਭਾਅ ’ਤੇ ਮਿਲਦਾ ਹੈ।
19 ਤੋਂ 28 ਦਸੰਬਰ ਤੱਕ ਲਗਾਏ ਜਾਣਗੇ ਕੈਂਪ
ਬਲੱਡ ਬੈਂਕ ਦੇ ਇੰਚਾਰਜ ਡਾ. ਗੁਰਿੰਦਰਦੀਪ ਗਰੇਵਾਲ ਦਾ ਕਹਿਣਾ ਹੈ ਕਿ 19 ਤੋਂ 28 ਦਸੰਬਰ ਤੱਕ ਵੱਖ-ਵੱਖ ਥਾਵਾਂ ’ਤੇ ਖੂਨਦਾਨ ਕੈਂਪ ਲਗਾਏ ਜਾਣਗੇ। ਇਸ ਲਈ ਸਮੂਹ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੈਂਪ ’ਚ ਪਹੁੰਚ ਕੇ ਵੱਧ ਤੋਂ ਵੱਧ ਖੂਨਦਾਨ ਕਰਨ ਤਾਂ ਜੋ ਖੂਨਦਾਨ ਕਰ ਕੇ ਕਿਸੇ ਦੀ ਜਾਨ ਬਚਾਈ ਜਾ ਸਕੇ।
ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ : ਐਡਵੋਕੇਟ ਧਾਮੀ
NEXT STORY