ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਪਿੰਡ ਰਾਜੂ ਬੇਲਾ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਮੌਜੂਦਾ ਅਤੇ ਸਾਬਕਾ ਸਰਪੰਚ ਦੋਵਾਂ ਧਿਰਾਂ ਵਿਚਕਾਰ ਇੱਕ ਮਾਮੂਲੀ ਤਕਰਾਰ ਖੂਨੀ ਝੜਪ ਵਿੱਚ ਤਬਦੀਲ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਇੱਕ ਔਰਤ ਦੇ ਮਕਾਨ ਨਾਲ ਜੁੜੇ ਵਿਵਾਦ ਦੇ ਚਲਦਿਆਂ ਸਰਪੰਚ ਮਨਜਿੰਦਰ ਸਿੰਘ ਅਤੇ ਸਾਬਕਾ ਸਰਪੰਚ ਭਗਵੰਤ ਸਿੰਘ ਵਿਚਕਾਰ ਬਹਿਸ ਹੋਈ, ਜੋ ਦੇਖਦੇ ਹੀ ਦੇਖਦੇ ਜਾਨਲੇਵਾ ਝੜਪ ਦਾ ਰੂਪ ਧਾਰ ਗਈ।
ਇਹ ਵੀ ਪੜ੍ਹੋ-ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇਲਾਜ ਅਧੀਨ ਸਰਪੰਚ ਮਨਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪਿੰਡ ਦੀ ਵਸਨੀਕ ਸੁਖਵਿੰਦਰ ਕੌਰ ਦੇ ਮਕਾਨ ਦਾ ਵਿਵਾਦ ਚੱਲ ਰਿਹਾ ਸੀ ਅਤੇ ਉਹ ਸਰਪੰਚ ਹੋਣ ਦੇ ਨਾਤੇ ਮਸਲਾ ਸੁਲਝਾਉਣ ਲਈ ਉਸ ਦੇ ਘਰ ਗਏ ਸਨ। ਉਨ੍ਹਾਂ ਦੱਸਿਆ ਕਿ ਉੱਥੇ ਸਾਬਕਾ ਸਰਪੰਚ ਭਗਵੰਤ ਸਿੰਘ ਨਾਲ ਬਹਿਸ ਹੋਈ, ਪਰ ਬਾਅਦ ਵਿੱਚ ਜਦੋਂ ਉਹ ਆਪਣੇ ਘਰ ਵਾਪਸ ਆ ਗਏ ਤਾਂ ਭਗਵੰਤ ਸਿੰਘ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਆ ਕੇ ਹਮਲਾ ਕਰ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਗਲੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ 'ਤੇ ਹਮਲਾ ਕੀਤਾ ਗਿਆ, ਜਿਸ ਦੇ ਵੀਡੀਓ ਸਬੂਤ ਵੀ ਉਨ੍ਹਾਂ ਕੋਲ ਮੌਜੂਦ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ
ਦੂਜੇ ਪਾਸੇ, ਹਰਚੋਵਾਲ ਵਿੱਚ ਇਲਾਜ ਅਧੀਨ ਸਾਬਕਾ ਸਰਪੰਚ ਭਗਵੰਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਵਿਵਾਦ ਵਾਲੀ ਥਾਂ 'ਤੇ ਮਨਜਿੰਦਰ ਸਿੰਘ ਨਾਲ ਕੋਈ ਮਾਮੂਲੀ ਤਕਰਾਰ ਨਹੀਂ ਹੋਈ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਸਰਪੰਚ ਅਤੇ ਉਸ ਦੇ ਸਾਥੀਆਂ ਨੇ ਉਨ੍ਹਾਂ 'ਤੇ ਬੇਰਹਿਮੀ ਨਾਲ ਹਮਲਾ ਕੀਤਾ ਅਤੇ ਤਿੱਖੇ ਹਥਿਆਰਾਂ ਨਾਲ ਗੰਭੀਰ ਜਖ਼ਮ ਲਗਾਏ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਰਪੰਚ ਦਾ ਪੁਰਾਣਾ ਰਿਕਾਰਡ ਵੀ ਅਪਰਾਧਿਕ ਹੈ ਅਤੇ ਅਜਿਹੀਆਂ ਘਟਨਾਵਾਂ ਵਿੱਚ ਉਹ ਪਹਿਲਾਂ ਵੀ ਸ਼ਾਮਲ ਰਹਿ ਚੁੱਕਾ ਹੈ। ਦੋਹਾਂ ਧਿਰਾਂ ਵੱਲੋਂ ਇੱਕ-ਦੂਜੇ 'ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ ਅਤੇ ਪੁਲਸ ਵਿਭਾਗ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਾਸਮਤੀ ਚਾਵਲ 'ਤੇ ਜੰਗ ਦੀ ਮਾਰ: ਬੰਦਰਗਾਹਾਂ 'ਤੇ ਫਸਿਆ 4,000 ਕਰੋੜ ਦਾ ਮਾਲ, ਸਰਕਾਰ ਨੇ ਚੁੱਕਿਆ ਵੱਡਾ ਕਦਮ
NEXT STORY