ਅੰਮ੍ਰਿਤਸਰ, (ਜ.ਬ.)- ਥਾਣਾ ਸੀ ਡਵੀਜ਼ਨ ਅਧੀਨ ਪੈਂਦੇ ਖੇਤਰ ਕੱਲੂ ਦਾ ਅਖਾੜਾ ਵਿਖੇ ਆਹਮੋ-ਸਾਹਮਣੇ ਰਹਿੰਦੇ ਦੋ ਰਿਸ਼ਤੇਦਾਰ ਪਰਿਵਾਰਾਂ ਦੀ ਕੂੜਾ ਸੁੱਟਣ ਤੋਂ ਹੋਈ ਮਮੂਲੀ ਤਕਰਾਰ ਨੂੰ ਲੈ ਕੇ ਝੜਪ ਹੋ ਗਈ। ਔਰਤਾਂ ਤੋਂ ਸ਼ੁਰੂ ਹੋਈ ਇਸ ਤਕਰਾਰ ਨੇ ਖੂਨੀ ਰੂਪ ਧਾਰਨ ਕਰ ਲਿਆ ਅਤੇ ਦੋਵਾਂ ਧਿਰਾਂ ਵੱਲੋਂ ਹਥਿਆਰਾਂ ਦੀ ਵਰਤੋਂ ਕਰਦਿਆਂ ਆਹਮੋ-ਸਾਹਮਣੇ ਗੋਲੀਆਂ ਚਲਾਈਆਂ ਗਈਆਂ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੀ-ਡਵੀਜ਼ਨ ਦੀ ਪੁਲਸ ਅਤੇ ਉੱਚ ਅਧਿਕਾਰੀ ਮੌਕੇ 'ਤੇ ਪੁੱਜ ਗਏ। ਥਾਣਾ ਮੁਖੀ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਕੱਲੂ ਦਾ ਅਖਾੜਾ ਵਾਸੀ ਹਰਜੀਤ ਸਿੰਘ, ਸਰਮੁਖ ਸਿੰਘ ਅਤੇ ਦੂਜੀ ਧਿਰ ਦੇ ਪਿਸ਼ੌਰਾ ਸਿੰਘ, ਸੁਖਵਿੰਦਰ ਸਿੰਘ ਜੋ ਕਿ ਆਪਸ ਵਿਚ ਰਿਸ਼ਤੇਦਾਰ ਦੱਸੇ ਜਾ ਰਹੇ ਹਨ, ਦਾ ਕੂੜਾ ਸੁੱਟਣ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ ਅਤੇ ਦੋਵਾਂ ਧਿਰਾਂ ਵੱਲੋਂ ਆਹਮੋ-ਸਾਹਮਣੇ ਚਲਾਏ ਹਥਿਆਰਾਂ ਵਿਚ 2-2 ਵਿਅਕਤੀ ਜ਼ਖਮੀ ਹੋ ਗਏ।
ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਮੌਕੇ 'ਤੇ ਪੁੱਜ ਕੇ ਸਥਿਤੀ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਦੇ ਮੁਲਜ਼ਮਾਂ ਅਤੇ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਕਾਰਵਾਈ ਕਰਦਿਆਂ ਇਰਾਦਾ-ਏ-ਕਤਲ ਦੋਸ਼ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਖਮੀ ਵਿਅਕਤੀ ਜੋ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ।
ਚੱਲਦੀ ਕਾਰ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਪਰਿਵਾਰ
NEXT STORY