ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)-ਨਜ਼ਦੀਕੀ ਪਿੰਡ ਚੀਮਾ ਖੁੱਡੀ ਵਿਖੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਮੈਡੀਕਲ ਸਟੋਰ ਮਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਂਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਅੱਤ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਪੰਜਾਬ ਦੀ Latest Weather Update, ਜਾਣੋ 9 ਤੋਂ 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ
ਇਸ ਸਬੰਧੀ ਮ੍ਰਿਤਕ ਦੇ ਭਰਾ ਨਿਰਮਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਮੇਰਾ ਭਰਾ ਜੁਗਰਾਜ ਸਿੰਘ, ਜੋ ਕਿ ਘਰ ਵਿਚ ਹੀ ਆਪਣਾ ਮੈਡੀਕਲ ਸਟੋਰ ਚਲਾਉਂਦਾ ਹੈ, ਅੱਜ ਸ਼ਾਮ ਸਾਢੇ 4 ਵਜੇ ਦੇ ਕਰੀਬ ਮੇਰਾ ਭਰਾ ਆਪਣੇ ਮੈਡੀਕਲ ਸਟੋਰ ’ਤੇ ਬੈਠਾ ਹੋਇਆ ਸੀ ਕਿ ਇਸੇ ਦੌਰਾਨ ਇਕ ਕਾਰ ਵਿਚ ਸਵਾਰ ਹੋ ਕੇ ਦੋ ਵਿਅਕਤੀ ਆਏ, ਜਿਨ੍ਹਾਂ ਨੇ ਮੇਰੇ ਭਰਾ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਬਾਅਦ ਅਸੀਂ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲੈ ਕੇ ਆਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਓਧਰ, ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Big Breaking: PM ਮੋਦੀ ਵੱਲੋਂ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ
NEXT STORY