ਮੋਗਾ— ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ 18 ਵਿਦਿਆਰਥੀਆਂ ਨੇ ਅਹਿਮ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਸੰਜੀਵ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ, ਪ੍ਰਿੰਸੀਪਲ ਹਮੀਲਿਆ ਰਾਣੀ ਨੇ ਉਕਤ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਦੱਸਿਆ ਕਿ ਕਾਮਰਸ ਗਰੁੱਪ 'ਚ ਨਤਾਸ਼ਾ ਸੈਣੀ, ਨੇਹਾ ਸੈਣੀ ਅਤੇ ਦੀਪਾਲੀ ਮਹਿਤਾ ਨੇ 92.8 ਫੀਸਦੀ ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ ਕਿਰਨਪ੍ਰੀਤ ਕੌਰ ਨੇ 91 ਫੀਸਦੀ, ਨੂਰਪੁਰ ਗਰਗ ਨੇ 91 ਫੀਸਦੀ, ਨਾਨ-ਮੈਡੀਕਲ ਗਰੁੱਪ 'ਚੋਂ ਕਮਲਪ੍ਰੀਤ ਕੌਰ ਨੇ ਪਹਿਲਾ, ਰਾਜਪ੍ਰੀਤ ਕੌਰ ਨੇ ਦੂਸਰਾ, ਕਮਲਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੈਡੀਕਲ ਗਰੁੱਪ 'ਚੋਂ ਅਨਮੋਲਜੀਤ ਕੌਰ ਨੇ ਪਹਿਲਾ, ਮਨਵੀਨ ਕੌਰ ਨੇ ਦੂਜਾ ਅਤੇ ਕਮਲਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਆਰਟਸ ਗਰੁੱਪ 'ਚੋਂ ਸੁਰਜੀਤ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
NEXT STORY