ਗੁਰਦਾਸਪੁਰ(ਹਰਮਨ,ਵਿਨੋਦ)-ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਪਿੰਡ ਬੇਰੀ ਦੇ ਇਕ 17 ਸਾਲਾਂ ਮੁੰਡੇ ਦੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕ ਪਿੰਡ 'ਚੋਂ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਬੇਰੀ ਥਾਣਾ ਕਾਹਨੂੰਵਾਨ ਵਜੋਂ ਹੋਈ ਹੈ ਜੋ ਪਿੰਡ ਬੇਰੀ ਤੋਂ ਫੋਟੋ ਸਟੇਟ ਕਾਪੀ ਕਰਾਉਣ ਲਈ ਘਰੋਂ ਗਿਆ ਸੀ।
ਇਹ ਵੀ ਪੜ੍ਹੋ-ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ
ਜਾਣਕਾਰੀ ਅਨੁਸਾਰ ਜਸਕਰਨ ਸਿੰਘ 11ਵੀਂ 'ਚ ਪੜਦਾ ਸੀ। ਬੀਤੇ ਕੱਲ੍ਹ ਜਦੋਂ ਉਹ ਫੋਟੋ ਸਟੇਟ ਕਾਪੀ ਕਰਵਾ ਕੇ ਘਰ ਵਾਪਸ ਨਹੀਂ ਆਇਆ ਤਾਂ ਰਾਤ ਤੱਕ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਗਈ ਪਰ ਉਸ ਦੀ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਇਸ ਦੌਰਾਨ ਅੱਜ ਸਵੇਰੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਦਸੂਹਾ ਦੇ ਪਿੰਡ ਚਕਰਾ ਨੇੜੇ ਜਦੋਂ ਕੁਝ ਲੋਕਾਂ ਨੇ ਦਰੱਖਤ 'ਤੇ ਇਕ ਲਾਸ਼ ਲਮਕਦੀ ਹੋਈ ਦੇਖੀ ਤਾਂ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਦੇ ਬਾਅਦ ਪੁਲਸ ਨੇ ਇਸ ਨੌਜਵਾਨ ਦੀ ਲਾਸ਼ ਦੀ ਪਹਿਚਾਣ ਲਈ ਸੋਸ਼ਲ ਮੀਡੀਆ ਵਿਚ ਉਸ ਦੀ ਤਸਵੀਰ ਵਾਇਰਲ ਕੀਤੀ। ਜਿਸ ਉਪਰੰਤ ਪਰਿਵਾਰਿਕ ਮੈਂਬਰਾਂ ਨੇ ਉਸ ਦੀ ਪਹਿਚਾਣ ਕਰਕੇ ਤੁਰੰਤ ਥਾਣੇ ਸੰਪਰਕ ਕੀਤਾ। ਪੁਲਸ ਵੱਲੋਂ ਇਸ ਮਾਮਲੇ ਨੂੰ ਹਰ ਪੱਖ ਤੋਂ ਘੋਖ ਕੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
NEXT STORY