ਹਰਸ਼ਾ ਛੀਨਾ (ਨਿਰਵੈਲ)-ਇੰਡੋਨੇਸ਼ੀਆ ਦੇ ਜਕਾਰਤਾ ਸ਼ਹਿਰ ਵਿਚ ਹੋ ਰਹੀਆਂ ਏਸ਼ੀਅਨ ਖੇਡਾਂ 2018 ਵਿਚ ਜ਼ਿਲਾ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਹਰਸ਼ਾ ਛੀਨਾ ਦੇ ਹੋਣਹਾਰ ਨੌਜਵਾਨ ਖਿਡਾਰੀ ਅਰਪਿੰਦਰ ਸਿੰਘ ਬੌਬੀ ਛੀਨਾ ਵੱਲੋਂ ਅੱਜ ਤੀਹਰੀ ਛਾਲ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 16.77 ਮੀਟਰ ਲੰਬੀ ਛਾਲ ਲਗਾ ਕੇ ਸੋਨ ਤਗਮਾ ਜਿੱਤ ਕੇ ਜਿੱਥੇ ਦੇਸ਼, ਪੰਜਾਬ, ਆਪਣਾ ਅਤੇ ਆਪਣੇ ਪਰਿਵਾਰ ਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ ਉੱਥੇ ਇਲਾਕੇ ਦਾ ਵੀ ਮਾਣ ਵਧਾਇਆ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ. ਓ. ਆਈ. ਮਾਝਾ ਜ਼ੋਨ ਦੇ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਬੌਬੀ ਛੀਨਾ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹੋਣਹਾਰ ਨੌਜਵਾਨ ਖਿਡਾਰੀ ਬੌਬੀ ਛੀਨਾ ਦਾ ਵਿਦੇਸ਼ ਤੋਂ ਵਾਪਸ ਪਿੰਡ ਪੁੱਜਣ 'ਤੇ ਸਾਰੇ ਇਲਾਕੇ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਛੀਨਾ ਨੇ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੌਬੀ ਛੀਨਾ ਤੋਂ ਸੇਧ ਲੈ ਖੇਡਾਂ ਵਿਚ ਵੱਧ ਤੋਂ ਵੱਧ ਮਿਹਨਤ ਕਰਕੇ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।
ਇਸ ਮੌਕੇ ਜਥੇਦਾਰ ਤਲਵਿੰਦਰ ਸਿੰਘ ਛੀਨਾ, ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਸਰਕਲ ਪ੍ਰਧਾਨ ਹਰਜੀਤ ਸਿੰਘ ਵਰਨਾਲੀ, ਸਰਪੰਚ ਕੰਵਲਸਮਸ਼ੇਰ ਸਿੰਘ ਛੀਨਾ, ਬਲਜਿੰਦਰ ਸਿੰਘ ਖਾਲਸਾ, ਡਾ. ਗੁਰਵਿੰਦਰ ਸਿੰਘ ਛੀਨਾ, ਇੰਸਪੈਕਟਰ ਅਮਨਦੀਪ ਸਿੰਘ ਛੀਨਾ, ਰਣਜੀਤ ਸਿੰਘ ਰਾਣਾ, ਸੁੱਖ ਕੋਟਲੀ ਆਦਿ ਹਾਜ਼ਰ ਸਨ।
ਸਿਹਤ ਵਿਭਾਗ ਦੀ ਟੀਮ ਨੇ ਦੁੱਧ, ਘਿਉ, ਚਾਹ ਪੱਤੀ ਅਤੇ ਖੋਏ ਦੇ ਭਰੇ ਸੈਂਪਲ
NEXT STORY