ਸੁਲਤਾਨਪੁਰ ਲੋਧੀ (ਧੀਰ, ਸੋਢੀ, ਅਸ਼ਵਨੀ) - ਪੁਲਸ ਨੇ ਅੱਜ ਪਵਿੱਤਰ ਕਾਲੀ ਵੇਈਂ ’ਚੋਂ ਸ਼ੱਕੀ ਹਾਲਾਤਾਂ ਵਿਚ ਇਕ ਲੜਕੇ ਅਤੇ ਇਕ ਲੜਕੀ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਰਾਮ ਬਾਲਕ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਅੱਲਾਦਾਦ ਚੱਕ ਵਜੋਂ ਹੋਈ ਹੈ ਅਤੇ ਲੜਕੀ ਦੀ ਨੇਹਾ ਪੁੱਤਰੀ ਹੀਰਾ ਲਾਲ ਵਾਸੀ ਪਿੰਡ ਅੱਲਾਦਾਦ ਚੱਕ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਪੁਲਸ ਨੇ ਅੱਜ ਸਵੇਰੇ ਲਗਭਗ 8 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਕਾਲੀ ਵੇਈਂ ਦੇ ਪਿਛਲੇ ਪਾਸੇ ਤੋਂ ਬਰਾਮਦ ਕੀਤੀਆਂ।
ਮ੍ਰਿਤਕ ਲੜਕੇ ਦੇ ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਲੜਕੀ ਨੇਹਾ ਅਤੇ ਲੜਕਾ ਰਾਮ ਬਾਲਕ ਦੋਵੇਂ ਪਿਛਲੇ 3 ਦਿਨਾਂ ਤੋਂ ਲਾਪਤਾ ਸਨ, ਜਿਨ੍ਹਾਂ ਦੀ ਲਾਸ਼ ਪੁਲਸ ਨੂੰ ਸਵੇਰੇ ਕਾਲੀ ਵੇਈਂ ਤੋਂ ਮਿਲੀ। ਉਨ੍ਹਾਂ ਕਿਹਾ ਕਿ ਕੁੜੀ ਸਾਡੀ ਰਿਸ਼ਤੇਦਾਰ ਹੈ, ਉਹ ਉਸਦੇ ਵੱਡੇ ਭਰਾ ਦੀ ਭਾਬੀ ਸੀ।
ਦੂਜੇ ਪਾਸੇ ਸੁਲਤਾਨਪੁਰ ਲੋਧੀ ਥਾਣੇ ਦੇ ਐਡੀਸ਼ਨਲ ਐੱਸ. ਐੱਚ. ਓ. ਸਬ ਇੰਸਪੈਕਟਰ ਰਜਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਮ੍ਰਿਤਕ ਲੜਕੀ ਅਤੇ ਲੜਕੇ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਚ ਰੱਖ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਡਾਇੰਗ ਤੇ ਪ੍ਰਿੰਟਿੰਗ ਇੰਡਸਟਰੀ ’ਤੇ ਹੁਣ ਮਿਟੇਗਾ ਪ੍ਰਦੂਸ਼ਣ ਦਾ ਕਲੰਕ, 44 ਏਕੜ ’ਚ ਬਣੇਗਾ CRTP ਪਲਾਂਟ
NEXT STORY