ਜਲੰਧਰ : ਪਿੰਡ ਧੋਗੜੀ ਦੇ ਚੌਥੀ ਜਮਾਤ ’ਚ ਪੜ੍ਹਦੇ ਬੱਚੇ ਦੀ ਦੋਸਤਾਂ ਨਾਲ ਤਲਾਬ ’ਚ ਨਹਾਉਣ ਦੌਰਾਨ ਡੁੱਬਣ ਨਾਲ ਮੌਤ ਹੋਣ ਦੀ ਖ਼ਬਰ ਮਿਲਣ ’ਤੇ ਪਰਿਵਾਰ ’ਚ ਚੀਕ-ਚਿਹਾੜਾ ਪੈ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਮ੍ਰਿਤਕ ਬੱਚੇ ਦਾ ਨਾਂ ਜਸ਼ਨਦੀਪ ਹੈ ਤੇ ਉਹ ਚੌਥੀ ਜਮਾਤ ’ਚ ਪੜ੍ਹਦਾ ਸੀ। ਜਸ਼ਨਦੀਪ ਦੇ ਪਿਤਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਬੱਚੇ ਦੀ ਲਾਸ਼ ਤਲਾਬ ਦੇ ਕੰਢੇ ਪਈ ਮਿਲੀ, ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਪੁਲਸ ਨੂੰ ਦਿੱਤੀ। ਡੀ. ਐੱਸ. ਪੀ. ਹਲਕਾ ਆਦਮਪੁਰ ਸਰਬਜੀਤ ਸਿੰਘ ਨੇ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਦੌਰਾਨ ਐੱਸ. ਐੱਚ. ਓ. ਰਾਜੀਵ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਜਸ਼ਨਦੀਪ ਦੋਸਤਾਂ ਨਾਲ ਤਲਾਬ ’ਚ ਨਹਾਉਣ ਗਿਆ ਸੀ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, MP ਬਿੱਟੂ ਦੀ ਵਿਜੀਲੈਂਸ ਟੀਮ ਨਾਲ ਹੋਈ ਤਿੱਖੀ ਬਹਿਸ
ਐੱਸ. ਐੱਚ. ਓ. ਰਾਜੀਵ ਨੇ ਕਿਹਾ ਕਿ ਨਾਲ ਦੇ ਖੇਤਾਂ ’ਚ ਕੰਮ ਕਰ ਰਹੇ ਲੋਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਉਨ੍ਹਾਂ ਨੇ ਉਥੋਂ ਚਲੇ ਜਾਣ ਲਈ ਕਿਹਾ ਸੀ ਪਰ ਜਸ਼ਨਦੀਪ ਉਥੋਂ ਨਹੀਂ ਗਿਆ, ਜਦਕਿ ਬਾਕੀ ਬੱਚੇ ਉਥੋਂ ਚਲੇ ਗਏ ਸਨ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਜਸ਼ਨਦੀਪ ਦੇ ਦੋਸਤਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਬੱਚੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਸੋਮਵਾਰ ਤੋਂ ਲਾਪਤਾ ਸੀ। ਉਨ੍ਹਾਂ ਦੱਸਿਆ ਕਿ ਜਸ਼ਨਦੀਪ ਬੀਤੇ ਦਿਨ ਸਕੂਲ ਤੋਂ ਵਾਪਸ ਆਉਣ ਤੋਂ ਬਾਅਦ ਦੋਸਤਾਂ ਨਾਲ ਖੇਡਣ ਗਿਆ ਸੀ ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਇਆ। ਜਸ਼ਨਦੀਪ ਦੀ ਹਰ ਥਾਂ ਭਾਲ ਕੀਤੀ ਗਈ ਪਰ ਉਹ ਨਹੀਂ ਮਿਲਿਆ, ਜਿਸ ਦੇ ਚਲਦਿਆਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ।
ਕਤਲ ਕਾਂਡ ਦੇ ਦੋਸ਼ੀ ਦਾ ਮਿਲਿਆ ਤਿੰਨ ਦਿਨਾਂ ਪੁਲਸ ਰਿਮਾਂਡ
NEXT STORY