ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਸੈਦਾਵਾਲੀ ਨੇੜੇ ਰੇਲਵੇ ਟਰੈਕ ਤੋਂ 12ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਸੁੰਦਰਪਾਲ (23) ਪੁੱਤਰ ਇੰਦਰਾਜ ਪਿੰਡ ਸੈਦਾਵਾਲੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਟਰੇਨ ਹੇਠਾਂ ਆਉਣ ਕਾਰਨ ਵਿਦਿਆਰਥੀ ਦੀ ਮੌਤ ਹੋ ਗਈ। ਫਿਲਹਾਲ ਸੂਚਨਾ ਮਿਲਣ 'ਤੇ ਰੇਲਵੇ ਪੁਲਸ ਮੌਕੇ 'ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਸ ਵਲੋਂ ਪਰਿਵਾਰਕ ਮੈਂਬਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਪੁਰਾਣੀ ਰੰਜਿਸ਼ ਕਾਰਨ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
NEXT STORY