ਮੋਗਾ : ਮੋਗਾ ਦੇ ਪਿੰਡ ਲੋਹਗੜ ਦੀ ਨਹਿਰ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਉਮਰ ਲਗਭਗ 35 ਤੋਂ 40 ਸਾਲ ਦੱਸੀ ਜਾ ਰਹੀ ਹੈ। ਅਤੇ ਉੱਥੇ ਇਸ ਸਮਾਜ ਸੇਵਾ ਸੋਸਾਇਟੀ ਦੇ ਆਗੂ ਅਤੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕੀ ਉਨ੍ਹਾਂ ਨੂੰ ਪੁਲਸ ਅਧਿਕਾਰੀਆਂ ਦਾ ਫੋਨ ਆਇਆ ਸੀ ਕਿ ਇੱਥੇ ਇੱਕ ਲਾਸ਼ ਮਿਲੀ ਹ ਤੇ ਉਨ੍ਹਾਂ ਵੱਲੋਂ ਪੁਲਸ ਦੇ ਸਹਿਯੋਗ ਨਾ ਇਸ ਲਾਸ਼ ਨੂੰ ਹਸਪਤਾਲ 'ਚ 72 ਘੰਟਿਆਂ ਲਈ ਸ਼ਨਾਖਤ ਲਈ ਰੱਖਿਆ ਹੈ।
ਉੱਥੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਦੱਸਿਆ ਗਿਆ ਕਿ ਇੱਥੇ ਇੱਕ ਲਾਸ਼ ਤੈਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਉਸ ਨੂੰ ਸ਼ਨਾਖਤ ਲਈ ਮੌਗਾ ਦੇ ਸਿਵਲ ਹਸਪਤਾਲ ਚ 72 ਘੰਟਿਆਂ ਲਈ ਰੱਖਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Mask ਪਾਓ ਤੇ ਭੀੜ ਵਾਲੇ ਇਲਾਕੇ ਤੋਂ ਬਚੋ! ਸਿਹਤ ਵਿਭਾਗ ਵੱਲੋਂ Covid ਸੰਬੰਧੀ Advisory ਜਾਰੀ
NEXT STORY