ਬਠਿੰਡਾ (ਪਰਮਿੰਦਰ) : ਸਹਾਰਾ ਮੁੱਖ ਦਫ਼ਤਰ ਨੂੰ ਸਥਾਨਕ ਜਲੇਬੀ ਚੌਂਕ ਦੇ ਨੇੜੇ ਖ਼ਾਲੀ ਖੰਡਰ ’ਚੋਂ ਇਕ ਲਾਸ਼ ਮਿਲੀ ਹੈ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ, ਰਾਜਿੰਦਰ ਕੁਮਾਰ ਜੱਗਾ ਮੌਕੇ ’ਤੇ ਪਹੁੰਚੀ। ਸਹਾਰਾ ਟੀਮ ਨੇ ਸਿਵਲ ਲਾਈਨਜ਼ ਥਾਣੇ ਨੂੰ ਸੂਚਿਤ ਕੀਤਾ ਅਤੇ ਪੁਲਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ।
ਮ੍ਰਿਤਕ ਦੀ ਪਛਾਣ ਉਸਦੇ ਪਰਿਵਾਰਕ ਮੈਂਬਰਾਂ ਨੇ ਕੀਤੀ, ਜੋ ਉਸਦੀ ਭਾਲ ਕਰ ਰਹੇ ਸਨ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ (35) ਪੁੱਤਰ ਜਸਵੰਤ ਸਿੰਘ ਵਾਸੀ ਪੂਹਲੀ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।
ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ! ਟਿੱਪਰ ਦੀ ਟੱਕਰ ਨਾਲ ਦੋ ਦੋਸਤਾਂ ਦੀ ਮੌਤ
NEXT STORY