ਤਰਨਤਾਰਨ (ਰਮਨ ਚਾਵਲਾ) - ਭੇਤਭਰੇ ਹਾਲਾਤਾਂ ’ਚ 19 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੌਰਾਨ ਇਲਾਕੇ ’ਚ ਸਨਸਨੀ ਫੈਲ ਗਈ। ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਨੂੰ ਕਤਲ ਕਰਾਰ ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਸਣੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਰੋਬਿਨ ਪ੍ਰੀਤ ਸਿੰਘ ਜੋ ਬੀਤੇ ਦਿਨੀਂ ਕਿਸੇ ਦੋਸਤ ਦੇ ਘਰ ਗਿਆ ਸੀ। ਜਿਸ ਤੋਂ ਬਾਅਦ ਉਹ ਆਪਣੇ ਘਰ ਵਾਪਸ ਨਹੀਂ ਪਰਤਿਆ। ਪਰਿਵਾਰਿਕ ਮੈਂਬਰਾਂ ਵੱਲੋਂ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ। ਮੰਗਲਵਾਰ ਦੇਰ ਸ਼ਾਮ ਰੋਬਿਨਪ੍ਰੀਤ ਸਿੰਘ ਦੀ ਲਾਸ਼ ਵਲੀਪੁਰ ਭੁੱਲ ਨਹਿਰ ਨੇੜਿਓਂ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ। ਜਿਸ ਤੋਂ ਬਾਅਦ ਪਰਿਵਾਰ ਦੇ ਸਮੂਹ ਮੈਂਬਰ ਮੌਕੇ ’ਤੇ ਪੁੱਜੇ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਥਾਣਾ ਸਦਰ ਤਰਨਤਰਨ ਦੀ ਪੁਲਸ ਸਣੇ ਮੌਕੇ ਪੁੱਜੇ ਜਿਨ੍ਹਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ । ਡੀ. ਐੱਸ. ਪੀ. ਸੋਨੀ ਨੇ ਦੱਸਿਆ ਕਿ ਇਸ ਦੀ ਜਾਂਚ ਫੌਰੈਂਸਿਕ ਟੀਮ ਵੱਲੋਂ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਤਹਿਤ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਹਰਿਆਣਾ ਨੂੰ ਪਾਣੀ ਛੱਡਣ ਦੇ ਮੁੱਦੇ ’ਤੇ ਪੰਜਾਬ ਨੇ ਮੰਗੀ ਮੋਹਲਤ; ਸੁਣਵਾਈ ਅੱਜ
NEXT STORY