ਮੋਗਾ : ਅੱਜ ਸ਼ਾਮ 7 ਵਜੇ ਦੇ ਕਰੀਬ ਮੋਗਾ ਵਿੱਚ ਗੀਤਾ ਭਵਨ ਚੌਕ ਨੇੜੇ ਐੱਫ.ਸੀ.ਆਈ. ਗੋਦਾਮ ਦੀ ਕੰਧ ਕੋਲ ਖੂਨ ਨਾਲ ਲੱਥਪੱਥ ਇੱਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਮੌਕੇ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਨੌਜਵਾਨ ਦੀ ਅਜੇ ਪਛਾਣ ਨਹੀਂ ਹੋ ਸਕੀ ਅਤੇ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪਛਾਣ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਸ ਸਵੇਰੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੇਖ ਕੇ ਅਗਲੀ ਕਾਰਵਾਈ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਰੇਲਵੇ ਸਟੇਸ਼ਨ 'ਤੇ ਹੋਵੇਗੀ ਏਅਰਪੋਰਟ ਵਰਗੀ ਸੁਰੱਖਿਆ, ਕੇਂਦਰ ਨੇ ਦਿੱਤੀ ਮਨਜ਼ੂਰੀ
NEXT STORY