ਜਲੰਧਰ (ਮਹੇਸ਼) – ਹੁਸ਼ਿਆਰਪੁਰ ਰੋਡ ’ਤੇ ਸਥਿਤ ਵਿਸ਼ਵ ਚੈਂਪੀਅਨ ਦਿ ਗ੍ਰੇਟ ਖਲੀ ਦੇ ਪਿੰਡ ਕੰਗਣੀਵਾਲ ਵਿਚ ਸਥਿਤ ਅਕੈਡਮੀ ਦੇ ਬਾਹਰੋਂ ਖੁੱਲ੍ਹੀ ਜਗ੍ਹਾ ਵਿਚ ਪਈ ਹੋਈ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਥਾਣਾ ਪਤਾਰਾ ਦੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਪਰ ਅਜੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਪਤਾਰਾ ਦੇ ਸੀਨੀਅਰ ਕਾਂਸਟੇਬਲ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇਖਣ ਵਿਚ ਪ੍ਰਵਾਸੀ ਮਜ਼ਦੂਰ ਲੱਗਦਾ ਹੈ ਅਤੇ ਉਸਦੀ ਉਮਰ 45 ਸਾਲ ਦੇ ਲੱਗਭਗ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਉਸਦੀ ਮੌਤ ਗਰਮੀ ਕਾਰਨ ਹੋਈ ਲੱਗਦੀ ਹੈ। ਉਨ੍ਹਾਂ ਕਿਹਾ ਕਿ ਉਸ ਕੋਲੋਂ ਅਜਿਹਾ ਸਬੂਤ ਨਹੀਂ ਮਿਲਿਆ, ਜਿਸ ਤੋਂ ਉਸਦੀ ਪਛਾਣ ਹੋ ਸਕੇ। ਸਿਰਫ ਇਕ ਰੇਲਵੇ ਟਿਕਟ ਮਿਲੀ ਹੈ, ਜੋ ਕਿ ਲਖਨਊ ਤੋਂ ਜਲੰਧਰ ਦੀ ਹੈ ਪਰ ਉਸ ਤੋਂ ਉਸ ਦੀ ਪਛਾਣ ਨਹੀਂ ਹੋ ਸਕੀ।
ਸੀਨੀਅਰ ਕਾਂਸਟੇਬਲ ਨੇ ਦੱਸਿਆ ਕਿ ਪਤਾਰਾ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਲਈ ਉਸਦੀ ਲਾਸ਼ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ। ਉਸ ਤੋਂ ਬਾਅਦ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਦੀਪ ਕਲੇਰ ਦੇ ਦਾਅਵੇ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਟਵੀਟ ਕਰ ਆਖੀ ਇਹ ਗੱਲ
NEXT STORY