ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਭਾਰਤ-ਪਾਕਿ ਸਰਹੱਦੀ ਕਸਬਾ ਦੌਰਾਂਗਲਾ ਅਧੀਨ ਪੈਂਦੇ ਆਖਰੀ ਪਿੰਡ ਸਲਾਚ ਦੇ ਕਿਸਾਨ ਸੁਖਵਿੰਦਰ ਸਿੰਘ (53) ਦੀ ਲਾਸ਼ 18 ਦਿਨਾਂ ਬਾਅਦ ਪਾਕਿਸਤਾਨ ਤੋਂ ਆਈ ਹੈ। ਬੀਐਸਐਫ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਲਾਸ਼ ਪਰਿਵਾਰ ਨੂੰ ਸੌਂਪੀ ਗਈ ਹੈ। ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ 18 ਦਿਨ ਪਹਿਲਾਂ ਦਰਿਆ ਪਾਰ ਆਪਣੀ ਜ਼ਮੀਨ 'ਤੇ ਖੇਤੀ ਕਰਨ ਗਿਆ ਸੀ। ਵਾਪਸ ਪਰਤਦਿਆਂ ਪੈਰ ਤਿਲਕਣ ਕਾਰਨ ਉਹ ਦਰਿਆ 'ਚ ਵਹਿ ਗਿਆ ਸੀ, ਜਿਸ ਤੋਂ ਬਾਅਦ ਉਸਦੀ ਲਾਸ਼ ਪਾਕਿ ਵੱਲ ਚਲੀ ਗਈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਕਰੀਬ ਹਫਤਾ ਭਾਲ ਕਰਨ ਦੇ ਬਾਵਜੂਦ ਲਾਸ਼ ਨਾ ਮਿਲਣ 'ਤੇ ਪਰਿਵਾਰ ਨੇ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾ ਕੇ ਅੰਤਿਮ ਰਸਮਾਂ ਵੀ ਕਰ ਦਿੱਤੀਆਂ ਸਨ ਪਰ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਦੀ ਲਾਸ਼, ਜੋ ਪਾਕਿਸਤਾਨ 'ਚ ਵਹਿ ਕੇ ਚਲੀ ਗਈ ਸੀ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਲਾਸ਼ ਬਰਾਮਦ ਕਰਕੇ ਪਰਿਵਾਰ ਨੂੰ ਸੌਂਪੀ । ਮ੍ਰਿਤਕ ਦੇ ਪੁੱਤਰ ਲਖਵੀਰ ਸਿੰਘ ਨੇ ਦੱਸਿਆ ਕਿ ਪਿਤਾ ਦੀ ਲਾਸ਼ ਮਿਲਣ ਤੋਂ ਬਾਅਦ ਕੱਲ੍ਹ ਪੋਸਟਮਾਰਟਮ ਤੋਂ ਬਾਅਦ ਪਿੰਡ ਸਲਾਚ 'ਚ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
NEXT STORY