ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਕੁਲਦੀਪ) - ਸ੍ਰੀ ਮੁਕਤਸਰ ਸਾਹਿਬ ਤੋਂ ਬੀਤੇ ਦੋ ਦਿਨ ਤੋਂ ਲਾਪਤਾ ਇਕ ਗਰੀਬ ਮਜ਼ਦੂਰ ਪਰਿਵਾਰ ਦੀ ਬੱਚੀ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਫਾਟਕ ਨੇੜਿਓਂ ਮਿਲੀ ਹੈ। ਪੁਲਸ ਮਾਮਲੇ ਦੀ ਜਾਂਚ ’ਚ ਜੁਟੀ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਬੀਤੇ ਦੋ ਦਿਨ ਤੋਂ ਲਾਪਤਾ ਇਕ ਗਰੀਬ ਪਰਿਵਾਰ ਦੀ 9 ਸਾਲ ਦੀ ਬੱਚੀ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਫਾਟਕ ਨੇੜਿਓ ਮਿਲੀ ਹੈ। ਸੂਤਰਾਂ ਮੁਤਾਬਕ ਕਤਲ ਕਰ ਕੇ ਇਸ ਲਾਸ਼ ਨੂੰ ਸੁੱਟਿਆ ਗਿਆ ਹੈ। ਬੱਚੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੱਚੀ ਦੇ ਗੁੰਮ ਹੋਣ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਸੀ ਅਤੇ ਪੁਲਸ ਇਸ ਮਾਮਲੇ ’ਚ ਜਾਂਚ ਕਰ ਰਹੀ ਸੀ। ਪੁਲਸ ਨੇ ਲਾਸ਼ ਨੂੰ ਤੁਰੰਤ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ।
ਇਸ ਦੌਰਾਨ ਫਰੀਦਕੋਟ ਤੋਂ ਐੱਸ. ਐੱਸ. ਪੀ. ਪ੍ਰਗਿਆ ਜੈਨ ਮੌਕੇ ’ਤੇ ਪਹੁੰਚੇ। ਪਰਿਵਾਰਕ ਮੈਂਬਰਾਂ ਅਤੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਉਪਰੰਤ ਉਨ੍ਹਾਂ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਬਾਰੇ ਅਜੇ ਮੁੱਢਲੇ ਤੌਰ ’ਤੇ ਕੁਝ ਵੀ ਨਹੀਂ ਕਿਹਾ ਜਾ ਸਕਦਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਬਰ-ਜਨਾਹ ਦੀ ਕੋਸ਼ਿਸ਼ ਉਪਰੰਤ ਨਾਬਾਲਿਗ ਦਾ ਕਤਲ ਕੀਤਾ ਗਿਆ ਹੈ ਅਤੇ ਪੁਲਸ ਇਸ ਮਾਮਲੇ ’ਚ ਦੋਸ਼ੀ ਦੇ ਨੇੜੇ ਪਹੁੰਚ ਚੁੱਕੀ ਹੈ।
ਸੰਤ ਸੀਚੇਵਾਲ ਨੇ ਰਾਜ ਸਭਾ ’ਚ ਕਿਸਾਨਾਂ ਦੀਆਂ ਟੁੱਕੜੇ-ਟੁੱਕੜੇ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਰੱਖਿਆ ਮਾਮਲਾ
NEXT STORY