ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ (ਬੇਰੀ, ਸਰਬਜੀਤ) - ਕਸਬਾ ਘੁਮਾਣ ਦੇ ਨਜ਼ਦੀਕੀ ਪਿੰਡ ਸੱਖੋਵਾਲ ’ਚ ਭਗਤ ਨਾਮਦੇਵ ਜੀ ਦੇ ਸੇਵਕ ਬਾਬਾ ਲੱਧਾ ਜੀ ਦੇ ਅਸਥਾਨ ’ਤੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਬਾਬਾ ਰਿਸ਼ੀ ਰਾਮ (85) ਦੀ ਲਾਸ਼ ਭੇਤਭਰੇ ਹਾਲਾਤ ’ਚ ਇਕ ਖੂਹ ’ਚੋਂ ਮਿਲੀ ਹੈ।
ਇਹ ਵੀ ਪੜ੍ਹੋ : ਵਿਕ ਗਿਆ Twitter ਦੀ ਪਛਾਣ ਵਾਲਾ ਆਈਕਾਨਿਕ Logo, ਜਾਣੋ ਕਿੰਨੀ ਲੱਗੀ ਨੀਲੇ ਪੰਛੀ ਦੀ ਬੋਲੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਪ੍ਰਦੁਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਸੱਖੋਵਾਲ ’ਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਸੇਵਕ ਭਾਈ ਲੱਧਾ ਜੀ ਕੁੱਪਾ ਸਾਹਿਬ ਦੀ ਜਗ੍ਹਾ ਬਣੀ ਹੋਈ ਹੈ ਅਤੇ ਇਸ ਅਸਥਾਨ ’ਤੇ ਭਾਈ ਰਿਸ਼ੀ ਰਾਮ ਪੁੱਤਰ ਕੇਅਰ ਰਾਮ ਵਾਸੀ ਪਿੰਡ ਖੁਣ-ਖੁਣ ਕਲਾਂ ਜ਼ਿਲਾ ਹੁਸ਼ਿਆਰਪੁਰ ਕਰੀਬ 60 ਸਾਲਾਂ ਤੋਂ ਸੇਵਾ ਨਿਭਾਅ ਰਹੇ ਸਨ ਅਤੇ ਇੱਥੇ ਹੀ ਰਹਿੰਦੇ ਸਨ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! DA 'ਚ 3% ਵਾਧੇ ਦਾ ਐਲਾਨ, ਜਾਣੋ ਕਿਹੜੇ ਮੁਲਾਜ਼ਮਾਂ ਨੂੰ ਮਿਲੇਗਾ ਇਸ ਦਾ ਲਾਭ
ਉਨ੍ਹਾਂ ਕਿਹਾ ਕਿ ਬੀਤੇ ਦਿਨ ਉਹ ਅਤੇ ਬਾਬਾ ਜੀ ਦੇ ਸੇਵਕ ਸੰਦੀਪ ਕੁਮਾਰ ਬਾਬਾ ਜੀ ਨੂੰ ਦੇਖਣ ਲਈ ਜਗ੍ਹਾ ’ਤੇ ਗਏ ਸਨ ਪਰ ਉਹ ਉੱਥੇ ਨਹੀਂ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਬਾਬਾ ਜੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਅੱਜ ਸਵੇਰੇ 11 ਵਜੇ ਦੇ ਕਰੀਬ ਉਨ੍ਹਾਂ ਦੇਖਿਆ ਕਿ ਬਾਬਾ ਰਿਸ਼ੀ ਰਾਮ ਜੀ ਦੀ ਲਾਸ਼ ਬਾਬਾ ਜੀ ਦੀ ਜਗ੍ਹਾ ਦੇ ਨਜ਼ਦੀਕ ਇਕ ਖੂਹ ’ਚ ਪਈ ਹੋਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਬਾਬਾ ਜੀ ਦੀ ਜਗ੍ਹਾ ’ਤੇ ਲੁੱਟ ਦੀ ਨੀਅਤ ਨਾਲ ਬਾਬਾ ਜੀ ਨੂੰ ਖੂਹ ’ਚ ਸੁੱਟ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : Tesla ਦੀ ਭਾਰਤ 'ਚ ਐਂਟਰੀ, ਇਨ੍ਹਾਂ 4 ਦਿੱਗਜ ਕੰਪਨੀਆਂ ਨਾਲ ਹੋਏ ਅਹਿਮ ਸਮਝੌਤੇ
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਬਾਬਾ ਰਿਸ਼ੀ ਰਾਮ ਦੀ ਲਾਸ਼ ਨੂੰ ਖੂਹ ’ਚੋਂ ਬਾਹਰ ਕੱਢਿਆ ਪਰ ਉਨ੍ਹਾਂ ਦੇ ਸਰੀਰ ’ਤੇ ਸੱਟ ਦਾ ਕੋਈ ਵੀ ਨਿਸ਼ਾਨ ਨਹੀਂ ਸੀ। ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਸ ਪਾਰਟੀ ਸਮੇਤ ਘਟਨਾ ਸਥਲ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਪ੍ਰਦੁਮਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : 31 ਮਾਰਚ ਤੱਕ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗਾ UPI Payment
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੂਗਰ ਮਿੱਲ ਪਨਿਆੜ ਦੀ ਚੇਅਰਪਰਸਨ ਨੂੰ ਐੱਮਪੀ ਰੰਧਾਵਾ ਨੇ ਕੁਰਸੀ 'ਤੇ ਬਿਠਾ ਕੇ ਦਿੱਤੀ ਮੁਬਾਰਕਬਾਦ
NEXT STORY