ਮੋਗਾ (ਕਸ਼ਿਸ਼) : ਧਰਮਕੋਟ ਵਿਖੇ ਪਿਛਲੇ ਕਰੀਬ 8 ਸਾਲ ਤੋਂ ਤਾਇਨਾਤ ਮਾਲ ਪਟਵਾਰੀ ਹਰਸ਼ ਕੁਮਾਰ (35) ਨਿਵਾਸੀ ਫਾਜ਼ਿਲਕਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲਣ ਦਾ ਪਤਾ ਲੱਗਾ ਹੈ, ਜਿਸ ਦੇ ਦੋਨੋਂ ਹੱਥ ਬੰਨ੍ਹੇ ਹੋਏ ਸਨ, ਜਿਸ ਕਾਰਣ ਉਕਤ ਮਾਮਲਾ ਸ਼ੱਕ ਦੇ ਘੇਰੇ ਵਿਚ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਘਟਨਾ ਦਾ ਪਤਾ ਲੱਗਣ ’ਤੇ ਥਾਣਾ ਧਰਮਕੋਟ ਦੇ ਮੁੱਖ ਅਫਸਰ ਪਲਵਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਹਰਸ਼ ਕੁਮਾਰ ਜੋ ਕੁਆਰਾ ਸੀ ਪਿਛਲੇ ਅੱਠ ਸਾਲ ਤੋਂ ਧਰਮਕੋਟ ਵਿਖੇ ਤਾਇਨਾਤ ਸੀ ਤੇ ਉਹ ਇਕ ਕਿਰਾਏ ਦੇ ਕਮਰੇ 'ਚ ਰਹਿ ਰਿਹਾ ਸੀ। ਅੱਜ ਸਵੇਰੇ ਉਸਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਜਦੋਂ ਇਸ ਦੀ ਜਾਣਕਾਰੀ ਗੁਆਂਢੀਆਂ ਨੂੰ ਮਿਲੀ ਤਾਂ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਇਸ ਸਬੰਧ ਵਿਚ ਪੁਲਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਜਿਸ ’ਤੇ ਉਸਦਾ ਭਰਾ ਸਤਪਾਲ ਅਤੇ ਹੋਰ ਮੈਂਬਰ ਪੁੱਜੇ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ’ਤੇ ਕੋਈ ਸ਼ੱਕ ਹੈ ਅਤੇ ਨਾ ਹੀ ਸਾਡੇ ਭਰਾ ਨੇ ਸਾਨੂੰ ਕੋਈ ਗੱਲ ਦੱਸੀ ਹੈ। ਬੀਤੇ ਸ਼ੁੱਕਰਵਾਰ ਉਸਨੇ ਸਾਨੂੰ ਕਿਹਾ ਸੀ ਕਿ ਮੈਂ ਸ਼ਨੀਵਾਰ ਘਰ ਆਵਾਂਗਾ, ਪਰ ਉਹ ਨਹੀਂ ਆਇਆ। ਅਸੀਂ ਫੋਨ ਵੀ ਕੀਤਾ, ਪਰ ਸੰਪਰਕ ਨਹੀਂ ਹੋ ਸਕਿਆ। ਅੱਜ ਸਾਨੂੰ ਪਤਾ ਲੱਗਾ ਕਿ ਇਹ ਹਾਦਸਾ ਵਾਪਰ ਗਿਆ।
ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਤਿੰਨ ਡਾਕਟਰਾਂ ਦਾ ਪੈਨਲ ਬਣਾ ਕੇ ਉਸਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ, ਜਿਸ ਨੂੰ ਬਾਅਦ ਵਿਚ ਵਾਰਿਸਾਂ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਦੇ ਬਾਅਦ ਹੀ ਪਤਾ ਲੱਗੇਗਾ ਕਿ ਪਟਵਾਰੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਹੋਰ ਗੱਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਰੇਆਮ ਸਾਬਕਾ ਸਰਪੰਚ 'ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਹਾਲਤ ਨਾਜ਼ੁਕ
NEXT STORY