ਫਗਵਾੜਾ, (ਜਲੋਟਾ)- ਫਗਵਾੜਾ ਰੇਲਵੇ ਸਟੇਸ਼ਨ 'ਤੇ ਉਸ ਵੇਲੇ ਸਨਸਨੀ ਫੈਲ ਗਈ, ਜਦ ਰੇਲਵੇ ਪੁਲਸ ਨੂੰ ਸੂਚਨਾ ਮਿਲੀ ਕਿ ਸਟੇਸ਼ਨ ਨੇੜੇ ਸਤਨਾਮਪੁਰਾ ਰੇਲਵੇ ਕ੍ਰਾਸਿੰਗ ਕੋਲ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਲਾਵਾਰਿਸ ਹਾਲਤ 'ਚ ਪਈ ਹੈ।
ਰੇਲਵੇ ਪੁਲਸ ਚੌਕੀ ਫਗਵਾੜਾ ਦੇ ਇੰਚਾਰਜ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ 25-27 ਸਾਲ ਦੇ ਕਰੀਬ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਜਾਂਚ ਵਿਚ ਲੱਗੀ ਹੋਈ ਹੈ ਕਿ ਨੌਜਵਾਨ ਦੀ ਮੌਤ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਹੋਈ ਹੈ ਪਰ ਪੁਲਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਨਿਹਾਲਗੜ੍ਹ ਦੀ ਕੱਚੀ ਸੜਕ ਤੁਰੰਤ ਪੱਕੀ ਕੀਤੀ ਜਾਵੇ : ਲਿਟਾਂ
NEXT STORY