ਹਾਜੀਪੁਰ, (ਜੋਸ਼ੀ)- ਅੱਜ ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ 2 ਦੇ ਗੇਟ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਤਲਵਾੜਾ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਜਿਉਂ ਹੀ ਪਾਵਰ ਹਾਊਸ ਨੰਬਰ 2 ਦੇ ਗੇਟ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਤਾਂ ਏ.ਐੱਸ.ਆਈ. ਰਾਕੇਸ਼ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਪਾਵਰ ਹਾਊਸ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਦੀ ਉਮਰ ਲਗਭਗ 70-75 ਸਾਲ ਹੈ। ਲਾਸ਼ ਨੂੰ ਪਛਾਣ ਲਈ ਤਲਵਾੜਾ ਦੇ ਬੀ.ਬੀ.ਐੱਮ.ਬੀ. ਹਸਪਤਾਲ 'ਚ ਰੱਖਿਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਸੀ।
ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਔਰਤ ਦੀ ਪੀ.ਜੀ.ਆਈ. 'ਚ ਮੌਤ
NEXT STORY