ਬਠਿੰਡਾ (ਸੁਖਵਿੰਦਰ) : ਸਥਾਨਕ ਗੋਦਾਮ ਦੇ ਕੂੜੇ ਦੇ ਡੰਪ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਉਸਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਲਾਸ਼ ਬਾਰੇ ਜਾਣਕਾਰੀ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਰਕਰ ਸੰਦੀਪ ਗਿੱਲ ਅਤੇ ਟੇਕਚੰਦ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ।
ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲੇ, ਜੋ ਉਸਦੀ ਪਛਾਣ ਕਰਨ ’ਚ ਮਦਦ ਕਰ ਸਕਣ। ਉਸ ਨੇ ਪੈਂਟ ਅਤੇ ਕਮੀਜ਼ ਪਾਈ ਹੋਈ ਸੀ। ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਇਕ ਮਜ਼ਦੂਰ ਲੱਗਦਾ ਹੈ ਅਤੇ ਉਸਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
BSF ਦੇ ਸਹਾਇਕ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
NEXT STORY