ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਦੇ ਦਸ਼ਮੇਸ਼ ਨਗਰ ਨਾਲ ਸਬੰਧਤ 22 ਸਾਲਾ ਨੌਜਵਾਨ ਦੀ ਲਾਸ਼ ਸ਼ਹਿਰ ਦੇ ਇਕ ਖਾਲੀ ਪਲਾਟ ’ਚੋਂ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ’ਚ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਰ ਪਹਿਲੂ ਨੂੰ ਧਿਆਨ ’ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਮੁਖੀ ਰਾਜਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (22) ਪੁੱਤਰ ਬਿੱਲੂ ਸਿੰਘ ਵਾਸੀ ਦਸ਼ਮੇਸ਼ ਨਗਰ, ਫ਼ਰੀਦਕੋਟ ਵਜੋਂ ਹੋਈ ਹੈ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਇਸ ਮਾਮਲੇ ਦੀ ਤਫ਼ਤੀਸ਼ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
NEXT STORY