ਬਟਾਲਾ (ਸਾਹਿਲ)-ਪੁਰਾਣੇ ਕੋਰੀਡੋਰ ਦੇ ਗੇਟ ਦੀ ਤੀਜੀ ਮੰਜ਼ਿਲ ਤੋਂ ਭੇਤਭਰੇ ਹਾਲਾਤ ਵਿਚ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਥਾਣਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਐੱਸ. ਐੱਚ. ਓ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਬੀਤੀ 14 ਨਵੰਬਰ ਦੀ ਸ਼ਾਮ 6 ਵਜੇ ਦੇ ਕਰੀਬ ਘਰੋਂ ਬਾਹਰ ਗਿਆ ਸੀ, ਜੋ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਅਗਲੇ ਦਿਨ ਇਸ ਸਬੰਧੀ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ- 'ਸਰਬਜੀਤ ਕੌਰ' ਤੋਂ 'ਨੂਰ ਹੁਸੈਨ' ਬਣੀ ਬੀਬੀ ਨੇ ਲਿਆ ਅਦਾਲਤ ਦਾ ਸਹਾਰਾ, ਜਤਾਈ ਇਹ ਇੱਛਾ
ਐੱਸ. ਐੱਚ. ਓ. ਨੇ ਦੱਸਿਆ ਕਿ ਬੀਤੇ ਕੱਲ੍ਹ ਦੀ ਸ਼ਾਮ ਉਕਤ ਨੌਜਵਾਨ ਦੀ ਲਾਸ਼ ਭੇਤਭਰੇ ਹਾਲਾਤ ਵਿਚ ਪੁਰਾਣੇ ਕੋਰੀਡੋਰ ਦੇ ਗੇਟ ਦੀ ਤੀਜੀ ਮੰਜ਼ਿਲ ਤੋਂ ਮਿਲੀ ਹੈ। ਥਾਣਾ ਮੁਖੀ ਗੁਰਦਰਸ਼ਰਨ ਸਿੰਘ ਨੇ ਦੱਸਿਆ ਕਿ ਫਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ: ਟਾਹਲੀ ਸਾਹਿਬ ਨੇੜੇ ਜਵਾਕ ਦਾ ਕਤਲ
ਸ਼ਰਮਨਾਕ ਕਾਰਾ: ਚਾਚੀ ਨਾਲ ਹੀ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼
NEXT STORY