ਦਿੜ੍ਹਬਾ ਮੰਡੀ (ਅਜੈ) : ਦਿੜ੍ਹਬਾ ਦੇ ਪਿੰਡ ਖਨਾਲ ਕਲਾਂ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇੱਕ ਨੌਜਵਾਨ ਦੀ ਲਾਸ਼ ਖਨਾਲ ਕਲਾਂ ਤੋਂ ਦਿਆਲਗੜ੍ਹ ਨੂੰ ਜਾਂਦੀ ਸੜਕ ਕੈਂਚੀਆਂ ਨੇੜੇ ਇੱਕ ਬੋਹੜ ਥੱਲੇ ਮਿਲੀ। ਪੁਲਸ ਨੇ ਮ੍ਰਿਤਕ ਦੇ ਪਿਤਾ ਜਸਕਰਨ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਦੋ ਨੌਜਵਾਨਾਂ ਦੇ ਖਿਲਾਫ ਕਤਲ ਦਾ ਮੁਕਦਮਾ ਦਰਜ ਕਰਕੇ ਉਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਮਾਮਲੇ ਸਬੰਧੀ ਪੁਲਸ ਥਾਣਾ ਦਿੜ੍ਹਬਾ ਦੇ ਮੁਖੀ ਇੰਸਪੈਕਟਰ ਕਮਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਪਿਤਾ ਜਸਕਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਖਨਾਲ ਕਲਾਂ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਸੀਮਨਪ੍ਰੀਤ ਸਿੰਘ ਉਰਫ ਸੈਵਨ ਅਤੇ ਲਖਦੀਪ ਸਿੰਘ ਉਰਫ ਨੋਨੂੰ ਵਾਸੀ ਖਨਾਲ ਖੁਰਦ ਉਸ ਦੇ ਪੁੱਤਰ ਕੋਲ ਆਉਂਦੇ ਜਾਂਦੇ ਸੀ ਪਰ ਕੁਝ ਦਿਨ ਪਹਿਲਾਂ ਮੇਰੇ ਲੜਕੇ ਨਾਲ ਉਕਤ ਦੋਵਾਂ ਦੀ ਕਿਸੇ ਗੱਲ ਤੋਂ ਬਹਿਸ ਹੋ ਗਈ ਸੀ, ਉਹ ਇੱਕ ਦਿਨ ਪਹਿਲਾਂ ਉਸਦੇ ਪੁੱਤਰ ਜਸ਼ਨਪ੍ਰੀਤ ਸਿੰਘ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਲੈ ਕੇ ਗਏ ਸੀ, ਪਰ ਦੂਸਰੇ ਦਿਨ ਸਵੇਰੇ ਕਿਸੇ ਵਿਅਕਤੀ ਦਾ ਫ਼ੋਨ ਆਇਆ ਕਿ ਜਸ਼ਨਪ੍ਰੀਤ ਸਿੰਘ ਦੀ ਲਾਸ਼ ਖਨਾਲ ਕਲਾਂ ਤੋਂ ਦਿਆਲਗੜ੍ਹ ਨੂੰ ਜਾਂਦੀ ਸੜਕ ਕੈਂਚੀਆਂ ਨੇੜੇ ਬੋਹੜ ਥੱਲੇ ਪਈ ਹੈ।
ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਸ ਦੇ ਸੱਜੇ ਹੱਥ ਵਿੱਚ ਇੱਕ ਜ਼ਹਿਰੀਲੀ ਦਵਾਈ ਦੀ ਬੋਤਲ ਸੀ, ਜਸਪ੍ਰੀਤ ਦੇ ਪਿਤਾ ਨੇ ਸ਼ੱਕ ਜਾਹਿਰ ਕੀਤਾ ਹੈ ਕਿ ਉਸਦੇ ਪੁੱਤਰ ਨੂੰ ਸੀਮਨਪ੍ਰੀਤ ਸਿੰਘ ਉਰਫ ਸੈਵਨ ਅਤੇ ਲਖਦੀਪ ਸਿੰਘ ਉਰਫ ਨੋਨੂ ਦੋਨੋਂ ਵਾਸੀ ਖਨਾਲ ਖੁਰਦ ਨੇ ਜ਼ਹਿਰੀਲੀ ਦਵਾਈ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਸ ਨੇ ਦੋਨੋਂ ਨੌਜਵਾਨਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਆਪਣੀ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਕਾਰ ਸਵਾਰ ਗ੍ਰਿਫਤਾਰ
NEXT STORY