ਲੁਧਿਆਣਾ (ਗੌਤਮ) : ਟਿੱਬਾ ਰੋਡ ਸਥਿਤ ਧਮੋਟੀਆ ਕਾਲੋਨੀ ਵਿਚ ਪੁਲਸ ਨੇ ਜਿਸਮਫਿਰੋਸ਼ੀ ਦੇ ਅੱਡੇ 'ਤੇ ਰੇਡ ਕਰਕੇ ਸੰਚਾਲਿਕਾ ਸਮੇਤ 4 ਲੋਕਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ 'ਚ 1 ਗਾਹਕ ਅਤੇ ਦੋ ਲੜਕੀਆਂ ਸ਼ਾਮਲ ਹਨ। ਥਾਣਾ ਟਿੱਬਾ ਦੀ ਪੁਲਸ ਨੇ ਇਨ੍ਹਾਂ ਲੋਕਾਂ ਖਿਲਾਫ ਇੰਮੋਰਲ ਐਕਟ ਅਧੀਨ ਕੇਸ ਦਰਜ ਕੀਤਾ ਹੈ। ਪੁਲਸ ਨੇ ਗ੍ਰਿਫਤਾਰ ਕੀਤੇ ਲੋਕਾਂ ਨੂੰ ਕੋਰਟ ਵਿਚ ਪੇਸ਼ ਕਰਨ ਤੋਂ ਬਾਅਦ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ।
ਜਾਣਕਾਰੀ ਦਿੰਦਿਆਂ ਜੁਡੀਸ਼ੀਅਲ ਥਾਣਾ ਇੰਚਾਰਜ ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਨਾਕਾਬੰਦੀ ਕਰ ਕੇ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਲਾਕੇ ਵਿਚ ਇਕ ਔਰਤ ਪਿਛਲੇ ਕਾਫੀ ਸਮੇਂ ਤੋਂ ਆਪਣੇ ਘਰ ਵਿਚ ਜਿਸਮਫਿਰੋਸ਼ੀ ਦਾ ਧੰਦਾ ਚਲਾ ਰਹੀ ਹੈ। ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਔਰਤ ਦੇ ਘਰ 'ਤੇ ਰੇਡ ਕੀਤੀ। ਉੱਥੇ ਇਕ ਗਾਹਕ ਨੂੰ ਇਤਰਾਜ਼ਯੋਗ ਹਾਲਤ ਵਿਚ ਗ੍ਰਿਫਤਾਰ ਕੀਤਾ। ਸ਼ੁਰੂਆਤੀ ਪੁੱਛਗਿਛ ਦੌਰਾਨ ਪਤਾ ਲੱਗਾ ਕਿ ਦੋਵੇਂ ਲੜਕੀਆਂ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਦੀਆਂ ਰਹਿਣ ਵਾਲੀਆਂ ਹਨ।
ਅੱਡਾ ਸੰਚਾਲਕਾ ਮੋਬਾਇਲ 'ਤੇ ਹੀ ਆਪਣੇ ਗਾਹਕਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਘਰ ਬੁਲਾਉਂਦੀ ਸੀ ਅਤੇ ਉਨ੍ਹਾਂ ਤੋਂ ਮਿਲਣ ਵਾਲੀ ਰਾਸ਼ੀ ਤੋਂ ਕਾਫੀ ਹਿੱਸਾ ਖੁਦ ਰੱਖ ਕੇ ਬਾਕੀ ਲੜਕੀਆਂ ਨੂੰ ਦਿੰਦੀ ਸੀ। ਚੈਕਿੰਗ ਦੌਰਾਨ ਅੱਡੇ ਤੋਂ ਕੁਝ ਇਤਰਾਜ਼ਯੋਗ ਸਾਮਾਨ ਵੀ ਬਰਾਮਦ ਹੋਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਔਰਤ ਤੋਂ ਪੁੱਛਗਿਛ ਦੌਰਾਨ ਕਾਫੀ ਸੁਰਾਗ ਮਿਲੇ ਹਨ, ਜਿਨ੍ਹਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਡਰੱਗ ਮਾਫੀਆ ਨੂੰ ਕਾਂਗਰਸੀ ਆਗੂਆਂ ਦੀ ਪੁਸ਼ਤਪਨਾਹੀ ਹਾਸਲ : ਸੁਖਬੀਰ ਬਾਦਲ
NEXT STORY