ਕਾਠਗੜ੍ਹ (ਜ. ਬ.) : ਬਿਸਤ ਦੁਆਬ ਨਹਿਰ ’ਚੋਂ ਅੱਜ ਪੁਲਸ ਨੂੰ 42 ਕੁ ਸਾਲ ਦੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜੋ 17 ਜਨਵਰੀ ਨੂੰ ਆਪਣੇ ਘਰੋਂ ਸ਼ਾਮ ਸਮੇਂ ਜੰਗਲ ਪਾਣੀ ਜਾਣ ਲਈ ਗਿਆ ਸੀ। ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਦਵਿੰਦਰ ਸਿੰਘ, ਥਾਣਾ ਕਾਠਗੜ੍ਹ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਸੀ. ਆਈ. ਏ. ਇੰਚਾਰਜ ਅਵਤਾਰ ਸਿੰਘ ਪਾਰਟੀ ਸਮੇਤ ਘਟਨਾ ਵਾਲੇ ਸਥਾਨ ’ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਪਛਾਣ ਨਰੇਸ਼ ਕੁਮਾਰ ਪੁੱਤਰ ਚਮਨ ਲਾਲ ਨਿਵਾਸੀ ਬੂਥਗੜ੍ਹ ਥਾਣਾ ਕਾਠਗੜ੍ਹ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਪੁਲਸ, ਇਰਾਦਾ ਕਤਲ ਦੀ ਧਾਰਾ 307 ਲਾਈ
ਨੌਜਵਾਨ ਦੋ ਦਿਨ ਤੋਂ ਲਾਪਤਾ ਸੀ, ਦੀ ਖ਼ਬਰ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਪਿੰਡ ਬੂਥਗੜ੍ਹ ਦੇ ਸਰਪੰਚ ਨੇ ਇਸ ਦੀ ਸੂਚਨਾ ਥਾਣਾ ਕਾਠਗੜ੍ਹ ਦੀ ਪੁਲਸ ਨੂੰ ਦਿੱਤੀ। ਮ੍ਰਿਤਕ ਨਰੇਸ਼ ਕੁਮਾਰ ਕਿੱਤੇ ਵਜੋਂ ਲੱਕੜ ਦਾ ਠੇਕੇਦਾਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਲਾਸ਼ ਨੂੰ ਬਾਹਰ ਕਢਵਾ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਭੇਜ ਦਿੱਤਾ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਨੀਲਮ ਕੁਮਾਰੀ ਦੇ ਬਿਆਨਾਂ ’ਤੇ ਪਰਚਾ ਦਰਜ ਕਰ ਲਿਆ ਹੈ ਅਤੇ ਬਾਕੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਸੁੱਖਾ ਕਾਹਲਵਾਂ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਹੋਈ ਮੌਤ
ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਪੁਲਸ, ਇਰਾਦਾ ਕਤਲ ਦੀ ਧਾਰਾ 307 ਲਾਈ
NEXT STORY