ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਵਰਿੰਦਰ ਘੁੰਮਣ ਅੰਤਿਮ ਸੰਸਕਾਰ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ 'ਚ ਕਰ ਦਿੱਤਾ ਗਿਆ ਹੈ। ਵਰਿੰਦਰ ਘੁੰਮਣ ਨੂੰ ਮੁੱਖ ਅਗਨੀ ਉਸ ਦੇ ਪੁੱਤਰ ਵੱਲੋਂ ਦਿੱਤੀ ਗਈ।ਵਰਿੰਦਰ ਘੁੰਮਣ ਨੂੰ ਅੰਤਿਮ ਵਿਦਾਈ ਦੇਣ ਲਈ ਲੋਕਾਂ ਦਾ ਹੜ੍ਹ ਆ ਗਿਆ। ਜਿੱਥੇ ਪਰਿਵਾਰ ਪੁੱਤ ਦੀ ਅਰਥੀ ਨੂੰ ਵੇਖ ਭੁੱਬਾਂ ਮਾਰ ਰੋਇਆ, ਉਥੇ ਹੀ ਹਰ ਕਿਸੇ ਦੀ ਅੱਖ ਨਮ ਨਜ਼ਰ ਆਈ। ਮਾਂ ਰੋਂਦੇ ਹੋਏ ਇਹੀ ਕਹਿ ਰਹੀ ਸੀ ਕਿ ਹਾਏ ਮੇਰਾ ਵਰਿੰਦਰ ਪਾਲ ਮੋੜ ਦਿਓ...। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਿਆਸੀ ਹਸਤੀਆਂ ਸਮੇਤ ਕਈ ਆਗੂ ਮੌਜੂਦ ਰਹੇ।

ਇਹ ਵੀ ਪੜ੍ਹੋ: ਜਲੰਧਰ 'ਚ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਯਾਤਰਾ ਸ਼ੁਰੂ, ਆਖਰੀ ਸਫ਼ਰ 'ਚ ਆ ਗਿਆ ਲੋਕਾਂ ਦਾ ਹੜ੍ਹ

ਦੱਸ ਦੇਈਏ ਕਿ ਜਲੰਧਰ ਦੇ ਬਸਤੀ ਸ਼ੇਖ ਦੇ ਘਈ ਨਗਰ ਦੇ ਰਹਿਣ ਵਾਲੇ ਘੁੰਮਣ ਦੀ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਬੀਤੇ ਦਿਨ ਇਕ ਆਪ੍ਰੇਸ਼ਨ ਦੌਰਾਨ ਦੋ ਵਾਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਸਮਰਥਕਾਂ ਨੇ ਡਾਕਟਰਾਂ ’ਤੇ ਗਲਤ ਢੰਗ ਨਾਲ ਆਪ੍ਰੇਸ਼ਨ ਕਰਨ ਦਾ ਦੋਸ਼ ਲਾਉਂਦੇ ਹੋਏ ਹਸਪਤਾਲ ਵਿਚ ਹੰਗਾਮਾ ਕੀਤਾ। ਦਰਅਸਲ, ਵਰਿੰਦਰ ਆਪਣੇ ਬਾਈਸੈਪਸ ਦੀ ਇਕ ਛੋਟੀ ਜਿਹੀ ਸਰਜਰੀ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਸੀ। ਦੱਸਿਆ ਜਾ ਰਿਹਾ ਹੈ ਕਿ ਸਰਜਰੀ ਦੌਰਾਨ ਉਸ ਨੂੰ ਦੋ ਦਿਲ ਦੇ ਦੌਰੇ ਪਏ ਅਤੇ ਲਗਭਗ 53 ਸਾਲ ਦੀ ਉਮਰ ਵਿਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ...
ਉਨ੍ਹਾਂ ਦੇ ਭਤੀਜੇ ਹਰਮਨਜੀਤ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਤਾਏ ਘੁੰਮਣ ਦਾ ਡੋਲਾ ਬੰਪ ਕਰ ਰਿਹਾ ਸੀ, ਜਿਸ ਕਾਰਨ ਉਹ ਮਸਲਜ਼ ਦਾ ਆਪ੍ਰੇਸ਼ਨ ਕਰਵਾਉਣ ਲਈ ਫੋਰਟਿਸ ਹਸਪਤਾਲ ਗਏ ਸਨ। ਉਨ੍ਹਾਂ ਦੇ ਮੈਨੇਜਰ ਯਾਦਵਿੰਦਰ ਸਿੰਘ, ਜੋ ਉਸ ਸਮੇਂ ਦੁਬਈ ਵਿੱਚ ਸਨ, ਨੇ ਵੀ ਦੱਸਿਆ ਕਿ ਵਰਿੰਦਰ ਕੁਝ ਸਮੇਂ ਤੋਂ ਦਰਦ ਦੀ ਸ਼ਿਕਾਇਤ ਕਰ ਰਹੇ ਸਨ। ਇਸ ਦੁਖਦਾਈ ਘਟਨਾ 'ਤੇ ਇਕ ਮੰਤਰੀ ਨੇ ਕਿਹਾ ਹੈ ਕਿ ਮੌਤ ਦੀ ਜਾਂਚ ਕੀਤੀ ਜਾਵੇਗੀ।

ਲਾਪਰਵਾਹੀ ਦੇ ਦੋਸ਼ ਅਤੇ ਹਸਪਤਾਲ ਦਾ ਜਵਾਬ
ਘੁੰਮਣ ਦੇ ਦੋਸਤਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਦੋਸਤਾਂ ਦਾ ਦੋਸ਼ ਹੈ ਕਿ ਆਪ੍ਰੇਸ਼ਨ ਦੌਰਾਨ ਘੁੰਮਣ ਦੀ ਬਾਡੀ ਨੀਲੀ ਪੈ ਗਈ ਸੀ। ਇਸ ਮਾਮਲੇ ਨੂੰ ਲੈ ਕੇ ਦੋਸਤਾਂ ਅਤੇ ਡਾਕਟਰਾਂ ਵਿਚਕਾਰ ਬਹਿਸ ਵੀ ਹੋਈ। ਉਥੇ ਹੀ ਡਾਕਟਰ ਅਨਿਕੇਤ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅਤੇ ਬਾਅਦ ਵਿੱਚ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਫਾਈਲ ਵਿੱਚ ਦਰਜ ਹੈ। ਜਦੋਂ ਦੋਸਤਾਂ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਮੰਗ ਕੀਤੀ ਤਾਂ ਹਸਪਤਾਲ ਨੇ ਦੱਸਿਆ ਕਿ ਆਪ੍ਰੇਸ਼ਨ ਥੀਏਟਰ ਵਿੱਚ ਕੈਮਰਾ ਨਹੀਂ ਹੈ। ਸਿਰਫ਼ ਬਾਹਰ ਦੀ ਫੁਟੇਜ ਉਪਲੱਬਧ ਹੈ, ਜਿਸ ਵਿੱਚ ਵੀ ਘੁੰਮਣ ਦਾ ਬੈੱਡ ਨਜ਼ਰ ਨਹੀਂ ਆਉਂਦਾ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰੋਮੀ ਨੇ ਕਿਹਾ ਕਿ ਮੈਡੀਕਲ ਬੁਲੇਟਿਨ ਜਲਦੀ ਜਾਰੀ ਕੀਤਾ ਜਾਵੇਗਾ ਅਤੇ ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਫਿਲਹਾਲ ਪੁਲਸ ਜਾਂ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਘੁੰਮਣ ਬਾਲੀਵੁੱਡ ਤੇ ਪੰਜਾਬੀ ਸਿਨੇਮਾ ਦੇ ਇਕ ਜਾਣੇ-ਪਛਾਣੇ ਅਦਾਕਾਰ ਸਨ। ਉਹ ਅਦਾਕਾਰ ਸਲਮਾਨ ਖਾਨ ਨਾਲ ਟਾਈਗਰ-3 ਵਰਗੀਆਂ ਕਈ ਫਿਲਮਾਂ ਵਿਚ ਅਹਿਮ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਦੇ ਕਾਰਨ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ ਪਰ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਵਰਿੰਦਰ ਨੇ 2009 ਵਿਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਸੀ ਤੇ ਮਿਸਟਰ ਏਸ਼ੀਆ ’ਚ ਦੂਜੇ ਸਥਾਨ ’ਤੇ ਰਿਹਾ ਸੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪ੍ਰਵਾਸੀ ਦਾ ਫਿਰ ਸ਼ਰਮਨਾਕ ਕਾਰਾ! ਮੁੰਡੇ ਨੂੰ ਕਬਰਿਸਤਾਨ ਲਿਜਾ ਕੇ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਵਾ ਚੌਥ 'ਤੇ ਪਤਨੀ ਨੇ ਖੋਲ੍ਹ'ਤੀ ਪਤੀ ਦੀ ਪੋਲ, ਨਸ਼ਾ ਦੇ ਕਰਵਾਇਆ 'ਗੰਦਾ ਧੰਦਾ', ਹੋਟਲ 'ਚ...
NEXT STORY