ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਵੀਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਵਿਦਾਈ ਹੁਣ ਜਲੰਧਰ ਵਿਖੇ ਸ਼ੁਰੂ ਹੋ ਗਈ ਹੈ ਅਤੇ ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਜਲੰਧਰ ਵਿਖੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ 'ਚ ਕਰ ਦਿੱਤਾ ਜਾਵੇਗਾ। ਵਰਿੰਦਰ ਘੁੰਮਣ ਨੂੰ ਅੰਤਿਮ ਵਿਦਾਈ ਦੇਣ ਲਈ ਲੋਕਾਂ ਦਾ ਹੜ੍ਹ ਆ ਗਿਆ। ਜਿੱਥੇ ਪਰਿਵਾਰ ਪੁੱਤ ਦੀ ਅਰਥੀ ਨੂੰ ਵੇਖ ਭੁੱਬਾਂ ਮਾਰ ਰੋਇਆ, ਉਥੇ ਹੀ ਹਰ ਕਿਸੇ ਦੀ ਅੱਖ ਨਮ ਨਜ਼ਰ ਆਈ। ਮਾਂ ਰੋਂਦੇ ਹੋਏ ਇਹੀ ਕਹਿ ਰਹੀ ਸੀ ਕਿ ਹਾਏ ਮੇਰਾ ਵਰਿੰਦਰ ਪਾਲ ਮੋੜ ਦਿਓ...।

ਦੱਸ ਦੇਈਏ ਕਿ ਜਲੰਧਰ ਦੇ ਬਸਤੀ ਸ਼ੇਖ ਦੇ ਘਈ ਨਗਰ ਦੇ ਰਹਿਣ ਵਾਲੇ ਘੁੰਮਣ ਦੀ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਬੀਤੇ ਦਿਨ ਇਕ ਆਪ੍ਰੇਸ਼ਨ ਦੌਰਾਨ ਦੋ ਵਾਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਸਮਰਥਕਾਂ ਨੇ ਡਾਕਟਰਾਂ ’ਤੇ ਗਲਤ ਢੰਗ ਨਾਲ ਆਪ੍ਰੇਸ਼ਨ ਕਰਨ ਦਾ ਦੋਸ਼ ਲਾਉਂਦੇ ਹੋਏ ਹਸਪਤਾਲ ਵਿਚ ਹੰਗਾਮਾ ਕੀਤਾ। ਦਰਅਸਲ, ਵਰਿੰਦਰ ਆਪਣੇ ਬਾਈਸੈਪਸ ਦੀ ਇਕ ਛੋਟੀ ਜਿਹੀ ਸਰਜਰੀ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਸੀ। ਦੱਸਿਆ ਜਾ ਰਿਹਾ ਹੈ ਕਿ ਸਰਜਰੀ ਦੌਰਾਨ ਉਸਨੂੰ ਦੋ ਦਿਲ ਦੇ ਦੌਰੇ ਪਏ ਤੇ ਲੱਗਭਗ 53 ਸਾਲ ਦੀ ਉਮਰ ਵਿਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ...
ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਘੁੰਮਣ ਬਾਲੀਵੁੱਡ ਤੇ ਪੰਜਾਬੀ ਸਿਨੇਮਾ ਦੇ ਇਕ ਜਾਣੇ-ਪਛਾਣੇ ਅਦਾਕਾਰ ਸਨ। ਉਹ ਅਦਾਕਾਰ ਸਲਮਾਨ ਖਾਨ ਨਾਲ ਟਾਈਗਰ-3 ਵਰਗੀਆਂ ਕਈ ਫਿਲਮਾਂ ਵਿਚ ਅਹਿਮ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਦੇ ਕਾਰਨ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ ਪਰ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਵਰਿੰਦਰ ਨੇ 2009 ਵਿਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਸੀ ਤੇ ਮਿਸਟਰ ਏਸ਼ੀਆ ’ਚ ਦੂਜੇ ਸਥਾਨ ’ਤੇ ਰਿਹਾ ਸੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪ੍ਰਵਾਸੀ ਦਾ ਫਿਰ ਸ਼ਰਮਨਾਕ ਕਾਰਾ! ਮੁੰਡੇ ਨੂੰ ਕਬਰਿਸਤਾਨ ਲਿਜਾ ਕੇ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਨੂੰ ਛੇੜਛਾੜ ਦੇ ਮਾਮਲੇ 'ਚ ਨਹੀਂ ਮਿਲਿਆ ਇਨਸਾਫ਼, ਪੁਲਸ ਬੋਲੀ- 35 ਸਾਲ ਤੋਂ ਵੱਧ ਹੈ ਤੁਹਾਡੀ ਉਮਰ
NEXT STORY