ਲੁਧਿਆਣਾ (ਰਾਮ) : ਥਾਣਾ ਜਮਾਲਪੁਰ ਅਧੀਨ ਪੈਂਦੇ ਤਾਜਪੁਰ ਰੋਡ 'ਤੇ ਇੱਕ ਖਾਲੀ ਪਲਾਟ 'ਚੋਂ ਸ਼ਨੀਵਾਰ ਨੂੰ ਇੱਕ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਮਿ੍ਤਕ ਦੇ ਸਿਰ 'ਤੇ ਸੱਟ ਦੇ ਨਿਸ਼ਾਨ ਸਨ। ਲਾਸ਼ ਨੇੜਿਓਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ, ਜਦਕਿ ਉਸਦਾ ਮੋਟਰਸਾਈਕਲ ਗਾਇਬ ਹੈ। ਰਾਹਗੀਰਾਂ ਨੇ ਲਾਸ਼ ਸਬੰਧੀ ਥਾਣਾ ਜਮਾਲਪੁਰ ਦੀ ਪੁਲਸ ਨੂੰ ਸੂਚਿਤ ਕੀਤਾ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਪੁਲਸ ਵੱਲੋਂ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਲੁੱਟ-ਖੋਹ ਅਤੇ ਕਤਲ ਦਾ ਮਾਮਲਾ ਮੰਨਿਆ ਜਾ ਰਿਹਾ ਸੀ ਪਰ ਜਦੋਂ ਪੁਲਸ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਨੂੰ ਪੈਰਾਲਾਈਸਿਸ ਦਾ ਦੌਰਾ ਪਿਆ ਸੀ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਸ਼ਰਮਾ (60) ਵਾਸੀ ਗੀਤਾ ਕਾਲੋਨੀ ਟਿੱਬਾ ਰੋਡ ਵਜੋਂ ਹੋਈ ਹੈ। ਉਹ ਬੁਆਇਲਰ ਆਪ੍ਰੇਟਰ ਸੀ ਅਤੇ 30 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ। ਉਹ 4 ਦਿਨ ਪਹਿਲਾਂ ਹੀ ਉੱਤਰ ਪ੍ਰਦੇਸ਼ ਤੋਂ ਆਪਣੇ ਪਿੰਡ ਤੋਂ ਵਾਪਸ ਆਇਆ ਸੀ।
ਇਹ ਵੀ ਪੜ੍ਹੋ : ਪ੍ਰੇਮਿਕਾ ਨੇ ਵਿਆਹ ਤੋਂ ਕਰ'ਤਾ ਇਨਕਾਰ ਤਾਂ ਬਾਊਂਸਰ ਨੇ ਲਾਈਵ ਹੋ ਕੇ ਚੁੱਕ ਲਿਆ ਵੱਡਾ ਕਦਮ
ਜਾਣਕਾਰੀ ਦਿੰਦਿਆਂ ਮਨੋਜ ਸ਼ਰਮਾ ਨੇ ਦੱਸਿਆ ਕਿ ਮਰਨ ਵਾਲਾ ਓਮ ਪ੍ਰਕਾਸ਼ ਸ਼ਰਮਾ ਉਸ ਦਾ ਚਾਚਾ ਸੀ। ਉਹ ਗੀਤਾ ਨਗਰ ਵਿੱਚ ਰਹਿੰਦਾ ਸੀ ਜਿਸ ਸਥਾਨ 'ਤੇ ਉਸ ਦੀ ਲਾਸ਼ ਮਿਲੀ ਸੀ, ਉਸ ਥਾਂ 'ਤੇ ਉਹ ਕੀ ਕਰਨ ਆਇਆ ਸੀ, ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪਤਨੀ ਤੋਂ ਇਲਾਵਾ ਓਮ ਪ੍ਰਕਾਸ਼ ਦੀਆਂ ਦੋ ਬੇਟੀਆਂ ਹਨ। ਉਹ ਗੀਤਾ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।
ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਮਾਮਲਾ ਸਪੱਸ਼ਟ ਹੋਇਆ : ਐੱਸ. ਐੱਚ. ਓ.
ਇਸ ਸਬੰਧੀ ਥਾਣਾ ਜਮਾਲਪੁਰ ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਰਸ ਵਿੱਚੋਂ ਮਿਲੇ ਆਧਾਰ ਕਾਰਡ ਦੀ ਮਦਦ ਨਾਲ ਉਸ ਦੀ ਪਛਾਣ ਕਰ ਲਈ ਹੈ। ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਬਾਅਦ ਸਪੱਸ਼ਟ ਹੋਇਆ ਹੈ ਕਿ ਵਿਅਕਤੀ ਦੀ ਮੌਤ ਦੌਰਾ ਪੈਣ ਕਾਰਨ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗਰਮੀ ਪੈਣ ਨੂੰ ਲੈ ਕੇ ਵੱਡੀ ਅਪਡੇਟ, ਅਗਲੇ 5 ਦਿਨਾਂ ਲਈ ਜਾਰੀ ਹੋਈ ਭਵਿੱਖਬਾਣੀ
NEXT STORY