ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਭਿਆਨਕ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਬੁੱਧਵਾਰ ਨੂੰ ਅਰਦਾਸ ਕੀਤੀ। ਆਪਣੇ ਇੰਸਟਾਗ੍ਰਾਮ ’ਤੇ ਸਟੋਰੀ ਵਿਚ ਰਣਵੀਰ ਨੇ ਲਿਖਿਆ, 'Prayers for Punjab'।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਦੁਆ ਕਰ ਰਿਹਾ ਹਾਂ : ਸ਼ਾਹਰੁਖ ਖਾਨ

ਦੱਸ ਦੇਈਏ ਕਿ ਲਗਾਤਾਰ ਮੀਂਹ ਦੇ ਕਾਰਨ ਪੰਜਾਬ ਦੇ ਕਈ ਹਿੱਸੇ ਪਾਣੀ ਵਿੱਚ ਡੁੱਬ ਗਏ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੜ੍ਹ ਨੇ 23 ਜ਼ਿਲ੍ਹਿਆਂ ਵਿੱਚ 3.84 ਲੱਖ ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹਜ਼ਾਰਾਂ ਲੋਕਾਂ ਨੂੰ ਘਰ-ਬਾਰ ਛੱਡਣੇ ਪਏ ਹਨ ਜਦਕਿ ਜਾਨੀ ਨੁਕਸਾਨ, ਖੇਤੀਬਾੜੀ ਅਤੇ ਪਸ਼ੂ-ਧਨ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ Artist ਦਾ ਕਤਲ, ਪਤੀ ਨੇ ਦਿੱਤੀ ਦਰਦਨਾਕ ਮੌਤ
ਪੰਜਾਬ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਲੋੜ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਬਾਲੀਵੁੱਡ ਹਸਤੀਆਂ, ਖਿਡਾਰੀਆਂ ਅਤੇ ਜਨਤਕ ਹਸਤੀਆਂ ਵੱਲੋਂ ਵੀ ਲੋਕਾਂ ਨੂੰ ਹੌਸਲਾ ਦੇਣ ਦੇ ਸੰਦੇਸ਼ ਆ ਰਹੇ ਹਨ।
ਇਹ ਵੀ ਪੜ੍ਹੋ: WWE ਰੈਸਲਰ “ਦਿ ਰੌਕ” ਨੇ ਘਟਾਇਆ 27 ਕਿੱਲੋ ਭਾਰ, ਬਾਡੀ ਟ੍ਰਾਂਸਫਾਰਮੇਸ਼ਨ ਵੇਖ ਹਰ ਕੋਈ ਰਹਿ ਗਿਆ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
NEXT STORY