ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰ ਸੰਜੇ ਦੱਤ ਅੱਜ ਪੰਜਾਬੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲੇ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੰਜੇ ਦੱਤ ਤੇ ਕੁਲਦੀਪ ਸਿੰਘ ਧਾਲੀਵਾਲ ਚਾਹ ਪੀਂਦੇ-ਪੀਂਦੇ ਕੁਝ ਗੱਲਾਂ 'ਤੇ ਚਰਚਾ ਕਰਦੇ ਵੀ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਅੱਜ ਸੰਜੇ ਦੱਤ ਤੇ ਅਦਾਕਾਰਾ ਯਾਮੀ ਗੌਤਮ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦੱਸਣਯੋਗ ਹੈ ਕਿ ਅੰਮ੍ਰਿਤਸਰ 'ਚ ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸੇ ਕਾਰਨ ਫ਼ਿਲਮੀ ਹਸਤੀਆਂ ਦਾ ਅੰਮ੍ਰਿਤਸਰ 'ਚ ਆਉਣਾ ਜਾਣਾ ਲੱਗਾ ਰਹੇਗਾ।
ਬੀਤੇ ਦਿਨੀਂ ਸੰਜੇ ਦੱਤ ਨੇ ਅੰਮ੍ਰਿਤਸਰ ਪਹੁੰਚ ਕੇ ਚਾਹ ਵਾਲੀ ਦੁਕਾਨ 'ਤੇ ਚਾਹ ਪੀਤੀ ਅਤੇ ਪਕੌੜਿਆ ਦਾ ਆਨੰਦ ਵੀ ਲਿਆ।
ਹਾਲਾਂਕਿ ਸੰਜੇ ਦੱਤ ਆਪਣੀ ਗੱਡੀ 'ਚ ਹੀ ਸੀ ਬਾਹਰ ਪ੍ਰਸ਼ੰਸਕਾਂ ਦੀ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ।
ਜਦੋਂ ਪ੍ਰਸ਼ੰਸਕਾਂ ਨੇ ਸੰਜੇ ਦੱਤ ਨੂੰ ਕਿਸੇ ਦੁਕਾਨ ਦੇ ਬਾਹਰ ਦੇਖਿਆ ਤਾਂ ਪ੍ਰਸ਼ੰਸਕ ਉਨ੍ਹਾਂ ਨਾਲ ਤਸਵੀਰਾਂ ਖਿੱਚਵਾਉਣ ਲਈ ਪਹੁੰਚ ਗਏ ਹਰ ਕੋਈ ਸੰਜੇ ਦੱਤ ਨੂੰ ਵੇਖਣ ਲਈ ਉਤਾਵਲਾ ਹੋ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PU ਦੇ ਮੁੱਦੇ 'ਤੇ ਹਰਸਿਮਰਤ ਬਾਦਲ ਦੀ ਕੇਂਦਰ ਨੂੰ ਖ਼ਾਸ ਅਪੀਲ, ਜਾਣੋ ਕੀ ਕਿਹਾ
NEXT STORY