ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਨਗਰ ਨਿਗਮ ਦੇ ਡੀ ਜ਼ੋਨ ਨੇੜੇ ਇੱਕ ਬੰਬਨੁਮਾ ਵਸਤੂ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ। ਬੀਤੀ ਦੇਰ ਸ਼ਾਮ ਇਸ ਬਾਰੇ ਲੁਧਿਆਣਾ ਪੁਲਸ ਨੂੰ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਸੀਨੀਅਰ ਅਫ਼ਸਰਾਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇਸ ਵਸਤੂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਮੌਕੇ 'ਤੇ ਬੰਬ ਵਿਰੋਧੀ ਦਸਤੇ ਨੂੰ ਵੀ ਸੱਦਿਆ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਬਿਜਲੀ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਪੇਸ਼ ਕਰੇਗੀ ਚੰਨੀ ਸਰਕਾਰ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਨੇ ਕਿਹਾ ਕਿ ਸ਼ਾਮ ਸਮੇਂ ਹੀ ਸਰਾਭਾ ਨਗਰ ਡੀ ਜ਼ੋਨ ਨੇੜੇ ਪਾਰਕ ਵਿਚ ਇੱਕ ਸ਼ੈੱਲ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਇਲਾਕੇ ਨੂੰ ਸੁਰੱਖਿਅਤ ਕਰ ਲਿਆ ਗਿਆ ਅਤੇ ਸੀਨੀਅਰ ਅਫ਼ਸਰਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਉਨ੍ਹਾਂ ਕਿਹਾ ਕਿ ਕੋਈ ਖ਼ਤਰੇ ਵਾਲੀ ਗੱਲ ਤਾਂ ਨਹੀਂ ਸੀ ਪਰ ਫਿਰ ਵੀ ਸਾਵਧਾਨੀ ਦੇ ਤੌਰ 'ਤੇ ਬੰਬ ਵਿਰੋਧੀ ਦਸਤੇ ਨੂੰ ਸੂਚਿਤ ਕਰ ਦਿੱਤਾ ਗਿਆ, ਜਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਦੀ ਜਾਂਚ ਕੀਤੀ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ
ਇਸ ਸਬੰਧੀ ਪੁਲਸ ਵੱਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਉਣ ਤੋਂ ਆਗਾਹ ਕੀਤਾ ਗਿਆ ਹੈ। ਪੁਲਸ ਵੱਲੋਂ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਜਾਣਕਾਰੀ ਸਾਂਝੀ ਕਰਨੀ ਹੈ ਤਾਂ 7837018500 ਨੰਬਰ 'ਤੇ ਕੀਤੀ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਿਊਸ਼ਨ ਪੜ੍ਹਨ ਗਈ 7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼,ਬੱਚੀ ਵੱਲੋਂ ਚੀਕ ਚਿਹਾੜਾ ਪਾਉਣ ’ਤੇ ਦੋਸ਼ੀ ਫ਼ਰਾਰ
NEXT STORY